16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਕਾਲਰ ਫੀਲਡਜ਼ ਪਬਲਿਕ ਸਕੂਲ 'ਚ 'ਹੈਪੀ ਕਲਾਸਰੂਮ' ਵਰਕਸ਼ਾਪ ਕਰਵਾਈ

Ad Position 21
No active advertisement
ਅਜੀਤ ਡੈਸਕ 04-06-2026
ਪਟਿਆਲਾ, 3 ਜੂਨ (ਧਰਮਿੰਦਰ ਸਿੰਘ ਸਿੱਧੂ)-ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਚ ਅਧਿਆਪਕਾਂ ਦੀ ਪੇਸ਼ੇਵਰ ਯੋਗਤਾ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਹੈਪੀ ਕਲਾਸਰੂਮ' ਵਿਸ਼ੇ 'ਤੇ ਇਕ ਪ੍ਰਭਾਵਸ਼ਾਲੀ ਵਰਕਸ਼ਾਪ ਕਰਵਾਈ | ਵਰਕਸ਼ਾਪ ਦੌਰਾਨ ਰਿਸੋਰਸ ਪਰਸਨ ਸ੍ਰੀਮਤੀ ਕੋਮਲਪ੍ਰੀਤ ਕੌਰ ਅਤੇ ਸ੍ਰੀਮਤੀ ਕਰਨਜੋਤ ਕੌਰ ਨੇ ਅਧਿਆਪਕਾਂ ਨਾਲ ਖ਼ੁਸ਼ਹਾਲ, ਸਕਾਰਾਤਮਿਕ ਅਤੇ ਸਿੱਖਣ ਲਈ ਅਨੁਕੂਲ ਕਲਾਸਰੂਮ ਵਾਤਾਵਰਨ ਸਿਰਜਣ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਉਦਾਹਰਨਾਂ ਰਾਹੀਂ ਦੱਸਿਆ ਕਿ ਕਿਵੇਂ ਅਧਿਆਪਕ ਵਿਦਿਆਰਥੀਆਂ ਦੀ ਭਾਗੀਦਾਰੀ ਵਧਾ ਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਪਾ ਸਕਦੇ ਹਨ | ਰਿਸੋਰਸ ਪਰਸਨਾਂ ਨੇ ਕਲਾਸਰੂਮ ਵਿਚ ਸਕਾਰਾਤਮਿਕ ਸੰਚਾਰ, ਭਾਵਨਾਤਮਕ ਸੁਰੱਖਿਆ, ਸਹਿਯੋਗੀ ਸਿੱਖਣ ਅਤੇ ਰੁਚਿਕਰ ਅਧਿਆਪਨ ਤਕਨੀਕਾਂ ਦੇ ਮਹੱਤਵ ਉੱਤੇ ਚਾਨਣਾ ਪਾਇਆ |
ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਵਿਸ਼ੇ ਨਾਲ ਸੰਬੰਧਿਤ ਆਪਣੇ ਅਨੁਭਵ ਵੀ ਸਾਂਝੇ ਕੀਤੇ | ਸਕੂਲ ਪਿ੍ੰਸੀਪਲ ਅਤੇ ਪ੍ਰਬੰਧਕਾਂ ਨੇ ਰਿਸੋਰਸ ਪਰਸਨ ਕੋਮਲਪ੍ਰੀਤ ਕੌਰ ਅਤੇ ਕਰਨਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਨਵੀਆਂ ਸਿੱਖਣ-ਸਿਖਾਉਣ ਵਿਧੀਆਂ ਨਾਲ ਜਾਣੂ ਕਰਵਾਉਂਦੀਆਂ ਹਨ ਅਤੇ ਵਿਦਿਆਰਥੀਆਂ ਲਈ ਇਕ ਖ਼ੁਸ਼ਹਾਲ ਅਤੇ ਪ੍ਰੇਰਨਾਦਾਇਕ ਸਿੱਖਣ ਵਾਤਾਵਰਨ ਸਿਰਜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਅੰਤ ਵਿੱਚ ਸਕੂਲ ਵਲੋਂ ਰਿਸੋਰਸ ਪਰਸਨਾਂ ਦਾ ਸਨਮਾਨ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜਿਹੇ ਸਿੱਖਿਆਤਮਕ ਪ੍ਰੋਗਰਾਮ ਕਰਵਾਉਣ ਦਾ ਸੰਕਲਪ ਲਿਆ ਗਿਆ¢
Ad Position 22
No active advertisement
ਪਿਛਲੀ ਖ਼ਬਰ ਬੀ.ਸੀ. ਵਿੰਗ ਪਟਿਆਲਾ ਦਿਹਾਤੀ ਅਤੇ ਸ਼ਹਿਰੀ ਦੀ ਹੋਈ ਵਿਸ਼ੇਸ਼ ਬੈਠਕ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਗਈ ਕਾਰਵਾਈ-ਮਨਜੀਤ ਸਿੰਘ ਸ਼ੇਰਗੜ੍ਹ
Ad Position 24