16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਲੋਕਾਂ ਦਾ ਜੀਵਨ ਹੋਇਆ ਮੁਸ਼ਕਿਲ-ਇੰਦਰਜੀਤ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 04-06-2026
ਸਨੌਰ, 3 ਜੂਨ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਇੰਦਰਜੀਤ ਸਿੰਘ ਸੰਧੂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਮਹਿੰਗਾਈ 'ਤੇ ਪੈਂਦਾ ਹੈ, ਜਿਸ ਨਾਲ ਰੋਜਾਨਾ ਵਰਤੋਂ ਦੀਆਂ ਵਸਤੂਆਂ ਅਤੇ ਆਵਾਜਾਈ ਦੇ ਖਰਚੇ ਵਧ ਜਾਂਦੇ ਹਨ | ਸੰਧੂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਟਰਾਂਸਪੋਰਟ ਸੈਕਟਰ ਨਾਲ ਜੁੜੇ ਲੋਕਾਂ 'ਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿਚ ਅਸਫਲ ਰਹੀ ਹੈ ਅਤੇ ਲੋਕ ਪਹਿਲਾਂ ਹੀ ਬੇਰੁਜ਼ਗਾਰੀ ਤੇ ਵਧਦੇ ਖ਼ਰਚਿਆਂ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕ ਹਿਤਾਂ ਨੂੰ ਧਿਆਨ 'ਚ ਰੱਖਦਿਆਂ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਟੈਕਸਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ | ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੀ ਹੈ ਅਤੇ ਅੱਗੇ ਵੀ ਲੋਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ | ਉਨ੍ਹਾਂ ਕੇਂਦਰ ਸਰਕਾਰ ਤੋਂ ਇੰਧਨ ਦੀਆਂ ਕੀਮਤਾਂ ਘਟਾ ਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਬੱਸ ਤੋਂ ਡਿਗਣ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਲੋਕਾਂ ਦਾ ਜੀਵਨ ਹੋਇਆ ਮੁਸ਼ਕਿਲ-ਇੰਦਰਜੀਤ ਸਿੰਘ ਸੰਧੂ
Ad Position 24