16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਏ.ਡੀ.ਸੀ. ਨੇ ਐਸ.ਆਈ.ਆਰ. ਦੇ ਰਿਵਾਈਜ਼ਡ ਸ਼ਡਿਊਲ ਦੀ ਜਾਣਕਾਰੀ ਕੀਤੀ ਸਾਂਝੀ

Ad Position 21
No active advertisement
ਅਜੀਤ ਡੈਸਕ 04-06-2026
ਪਟਿਆਲਾ, 3 ਜੂਨ (ਧਰਮਿੰਦਰ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸੰਬੰਧੀ ਇਕ ਅਹਿਮ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਦੇ ਰਿਵਾਈਸਡ ਸ਼ੈਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਸੀ ਪਾਰਟੀਆਂ ਨੂੰ ਆਪਣੇ-ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਲਈ ਪ੍ਰੇਰਿਤ ਕੀਤਾ | ਮੀਟਿੰਗ ਦੌਰਾਨ ਅਨੁਪਿ੍ਤਾ ਜੌਹਲ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਸਮੇਂ ਸਿਰ ਉਪਲੱਬਧ ਕਰਵਾਉਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੈਂਡਿੰਗ ਵੋਟਰ ਮੈਪਿੰਗ ਦੇ ਅਧੂਰੇ ਕੰਮ ਨੂੰ ਮੁਕੰਮਲ ਕਰਨ ਲਈ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਨ੍ਹਾਂ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨਾਲ ਸੰਬੰਧਤ ਜਾਣਕਾਰੀ ਇਕੱਠੀ ਕਰਨਗੇ | ਉਨ੍ਹਾਂ ਨੇ ਰਾਜਸੀ ਪਾਰਟੀਆਂ ਵਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐਲ.ਏਜ਼ ਨੂੰ ਵੀ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਮਿ੍ਤਕ, ਸ਼ਿਫਟ ਹੋ ਚੁੱਕੇ ਜਾਂ ਵੋਟਰ ਸੂਚੀ ਤੋਂ ਬਾਹਰ ਹੋ ਚੁੱਕੇ ਵੋਟਰਾਂ ਦੀ ਸਹੀ ਅਤੇ ਅਪਡੇਟ ਸੂਚੀ ਤਿਆਰ ਕਰਨ ਅਤੇ ਇਹ ਜਾਣਕਾਰੀ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ | ਇਸ ਨਾਲ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ ਅਤੇ ਭਰੋਸੇਯੋਗ ਬਣਾਉਣ ਵਿਚ ਮਦਦ ਮਿਲੇਗੀ | ਅਨੁਪਿ੍ਤਾ ਜੌਹਲ ਨੇ ਕਿਹਾ ਕਿ ਆਉਣ ਵਾਲੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿਚ ਸਾਰੀਆਂ ਰਾਜਸੀ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕਾਰਜ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਣਾ ਹੈ, ਜਿਸ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਲਾਜ਼ਮੀ ਹੈ | ਮੀਟਿੰਗ ਦੌਰਾਨ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ | ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਚੌਧਰੀ, ਆਮ ਆਦਮੀ ਪਾਰਟੀ ਤੋਂ ਰਜਿੰਦਰ ਮੋਹਨ, ਕਾਂਗਰਸ ਪਾਰਟੀ ਤੋਂ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਅਨਮੋਲਦੀਪ ਸਿੰਘ ਤੇ ਕੁਲਬੀਰ ਸਿੰਘ, ਹਿੰਦੁਸਤਾਨ ਸ਼ਕਤੀ ਸੇਨਾ ਤੋਂ ਰਿੰਕੂ ਭਾਰਦਵਾਜ ਅਤੇ ਹੋਰ ਰਾਜਸੀ ਪਾਰਟੀਆਂ ਦੇ ਆਗੂ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਤਿੰਨ ਮਹੀਨੇ ਪਹਿਲਾਂ ਤੋਂ ਮੁਅੱਤਲ ਸਰਪੰਚ ਦੀ ਚਲਦੀ ਰਹੀ 'ਸਰਦਾਰੀ' ਅਗਲੀ ਖ਼ਬਰ ਭਾਜਪਾ ਦੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ
Ad Position 24