20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਿਸ਼ਵ ਵਾਤਾਵਰਨ ਦਿਵਸ ਦੀ ਪੂਰਵ ਸੰਧਿਆ 'ਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ ਦਾ ਕੀਤਾ ਦੌਰਾ

Ad Position 21
No active advertisement
ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੇ ਦੌਰੇ ਦਾ ਦਿ੍ਸ਼ | ਅਜੀਤ ਤਸਵੀਰ <br/> 05-06-2026
ਪਟਿਆਲਾ, 4 ਜੂਨ (ਅ.ਸ. ਆਹਲੂਵਾਲੀਆ)-ਵਿਸ਼ਵ ਵਾਤਾਵਰਣ ਦਿਵਸ 2026 ਦੀ ਪੂਰਵ ਸੰਧਿਆ 'ਤੇ, ਜਿਸ ਦਾ ਵਿਸ਼ਾ ''ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ'' ਹੈ, ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਵਲੋਂ ਵਾਤਾਵਰਣ ਪ੍ਰਤੀ ਜ਼ਿਮੇਵਾਰ ਵਿਹਾਰ ਨੂੰ ਉਤਸ਼ਾਹਿਤ ਕਰਨ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਟਿਕਾਊ ਵਿਕਲਪਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਤਹਿਤ, ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਦਾ ਦੌਰਾ ਕੀਤਾ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੁਲਾਕਾਤ ਕਰਕੇ ਕੜਾਹ ਪ੍ਰਸ਼ਾਦ ਦੀ ਵੰਡ ਅਤੇ ਲਿਜਾਉਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਕੰਪੋਸਟੇਬਲ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਪ੍ਰੋਤਸਾਹਿਤ ਕੀਤਾ | ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਗੁਰਦੁਆਰੇ ਤੋਂ ਕੜਾਹ ਪ੍ਰਸ਼ਾਦ ਲਿਜਾਉਣ ਲਈ ਸਿਰਫ ਜੈਵ-ਵਿਘਟਨਯੋਗ (ਬਾਇਓਡੀਗ੍ਰੇਡੇਬਲ) ਲਿਫ਼ਾਫ਼ਿਆਂ ਦਾ ਹੀ ਦਾਨ ਅਤੇ ਉਪਯੋਗ ਕਰਨ | ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਵੀ ਹੈੱਡ ਗ੍ਰੰਥੀ ਜੀ ਦੀ ਇਸ ਅਪੀਲ ਦਾ ਸਮਰਥਨ ਕੀਤਾ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅਨੁਸਾਰ ਵਾਤਾਵਰਣ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਨ |
ਉਨ੍ਹਾਂ ਨੇ ਕਿਹਾ ਕਿ ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ (ਸਿੰਗਲ-ਯੂਜ ਪਲਾਸਟਿਕ) ਤੋਂ ਪਰਹੇਜ਼ ਕਰਕੇ ਅਤੇ ਟਿਕਾਊ ਵਿਕਲਪ ਅਪਣਾ ਕੇ ਵਾਤਾਵਰਣ ਸੰਭਾਲ ਵਿਚ ਯੋਗਦਾਨ ਪਾਇਆ ਜਾ ਸਕਦਾ ਹੈ, ਜਿਵੇਂ ਕਿ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮਿ੍ਤਸਰ ਵਿਖੇ ਕੀਤਾ ਜਾ ਰਿਹਾ ਹੈ | ਇਸ ਉਪਰੰਤ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਗਿਆਨੀ ਪ੍ਰਣਾਮ ਸਿੰਘ, ਭਾਗ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਵਲੋਂ ਗੁਰਦੁਆਰੇ ਵਿਚ ਆਈ ਸੰਗਤ ਨੂੰ ਕੰਪੋਸਟੇਬਲ ਲਿਫ਼ਾਫ਼ੇ ਵੰਡੇ ਗਏ | ਇਸ ਮੌਕੇ ਗੁਰਕਰਨ ਸਿੰਘ, ਵਾਤਾਵਰਣ ਇੰਜੀਨੀਅਰ, ਪੀ.ਪੀ.ਸੀ.ਬੀ. ਨਵਤੇਸ ਸਿੰਗਲਾ, ਵਾਤਾਵਰਣ ਇੰਜੀਨੀਅਰ, ਪੀ.ਪੀ.ਸੀ.ਬੀ. ਦਵਿੰਦਰ ਸਿੰਘ, ਜੇ.ਈ.; ਅਤੇ ਡਾ. ਗੁਰਸਗਨ ਕੰਧੋਲਾ, ਸੀਨੀਅਰ ਫੈਲੋ, ਪੀ.ਪੀ.ਸੀ.ਬੀ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ ਕੱਲ੍ਹ ਮਿਲਣਗੀਆਂ 50% ਛੋਟ 'ਤੇ ਸੁਣਨ ਵਾਲੀਆਂ ਕੰਨਾਂ ਦੀਆਂ ਮਸ਼ੀਨਾਂ ਅਗਲੀ ਖ਼ਬਰ ਭਿੰਦੇ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਮੈਦਾਨ ‘ਚ, ਪਰਿਵਾਰ ਨੂੰ ਦਿੱਤਾ ਭਰੋਸਾ
Ad Position 24