20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਬੁੱਢਣਪੁਰ ਦੇ 9 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪੁਲਿਸ ਨੇ ਮਾਮਲਾ ਕੀਤਾ ਦਰਜ, ਦੋ ਹਫ਼ਤੇ ਪਹਿਲਾਂ ਹੋਈ ਸੀ ਲੜਾਈ

Ad Position 21
No active advertisement
ਅਜੀਤ ਡੈਸਕ 05-06-2026
ਬਨੂੜ, 4 ਜੂਨ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਪਿੰਡ ਬੁੱਢਣਪੁਰ ਦੇ 9 ਵਿਅਕਤੀਆਂ ਖ਼ਿਲਾਫ਼ ਜਾਨੋ ਮਾਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਦੀ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਪੁਲਿਸ ਨੇ ਹਮਲਾਵਰਾਂ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਜਾਂਚ ਅਫ਼ਸਰ ਐੱਸ.ਆਈ. ਨਾਹਰ ਸਿੰਘ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਅਵਤਾਰ ਸਿੰਘ ਵਾਸੀ ਬੁੱਢਣਪੁਰ ਦੀ ਸ਼ਿਕਾਇਤ ਦੇ ਹਵਾਲੇ ਨਾਲ ਦੱਸਿਆ ਕਿ 21 ਮਈ ਨੂੰ ਪੰਚਾਇਤ ਵਲੋਂ ਸ਼ਾਮਲਾਤ ਜ਼ਮੀਨ ਚਕੌਤੇ 'ਤੇ ਦੇਣ ਲਈ ਨਿਲਾਮੀ ਰੱਖੀ ਗਈ ਸੀ | ਜਿਸ ਵਿਚ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਰਾਖਵੀਂ ਜ਼ਮੀਨ ਦੀ ਦੋ ਧੜੇ ਬੋਲੀ ਦੇ ਰਹੇ ਸਨ | ਇਕ ਧੜੇ ਨੂੰ ਜਨਰਲ ਕੈਟਾਗਰੀ ਵਲੋਂ ਹਮਾਇਤ ਕੀਤੀ ਜਾ ਰਹੀ ਸੀ | ਇਹ ਨਿਲਾਮੀ ਦੂਜੇ ਧੜੇ ਨੂੰ ਰਾਸ ਨਹੀਂ ਆਈ | ਜਿਸ ਕਾਰਨ ਐਸ.ਸੀ. ਭਾਈਚਾਰੇ ਦੇ ਇਕ ਧੜੇ ਨੇ ਦੂਜੇ 'ਤੇ ਡੰਡੇ ਸੋਟੀਆਂ ਨਾਲ ਹਮਲਾ ਕਰ ਦਿੱਤਾ | ਜਿਸ ਵਿਚ ਹਮਾਇਤ ਦੇਣ ਵਾਲੇ ਜਨਰਲ ਕੈਟਾਗਰੀ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਦੋਵੇਂ ਪੁੱਤਰ ਅਵਤਾਰ ਸਿੰਘ ਅਤੇ ਹਰਜਿੰਦਰ ਸਿੰਘ ਘੋਲਾ ਗੰਭੀਰ ਜ਼ਖ਼ਮੀ ਹੋ ਗਏ | ਉਨਾਂ ਦੱਸਿਆ ਕਿ ਇਸ ਮਾਮਲੇ ਵਿਚ ਜੰਗ ਸਿੰਘ, ਅਵਤਾਰ ਸਿੰਘ, ਸੱਜਣ ਸਿੰਘ, ਰਣਜੀਤ ਸਿੰਘ, ਵਿਸ਼ਾਲ, ਕੇਸਰ ਸਿੰਘ, ਸੰਜੂ, ਜਗਦੀਪ ਸਿੰਘ ਤੇ ਬਲਜੀਤ ਸਿੰਘ ਖ਼ਿਲਾਫ਼ ਜਾਨੋ ਮਾਰਨ ਦੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਾਂਚ ਅਫ਼ਸਰ ਨੇ ਦੱਸਿਆ ਕਿ ਅਜੇ ਕਿਸੇ ਦੀ ਗਿ੍ਫ਼ਤਾਰੀ ਨਹੀ ਪਰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਰੱਖੜਾ ਦੀ ਅਗਵਾਈ 'ਚ ਸਮਾਣਾ ਦੇ ਵਾਰਡ 7 ਦੀ ਜੇਤੂ ਉਮੀਦਵਾਰ ਅਮਨਦੀਪ ਕੌਰ ਪਤੀ ਸਣੇ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ ਕੱਲ੍ਹ ਮਿਲਣਗੀਆਂ 50% ਛੋਟ 'ਤੇ ਸੁਣਨ ਵਾਲੀਆਂ ਕੰਨਾਂ ਦੀਆਂ ਮਸ਼ੀਨਾਂ
Ad Position 24