20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅੱਗ ਨਾਲ ਸੜੀ ਦੁਕਾਨ ਦਾ ਐੱਸ.ਡੀ.ਐਮ. ਤੇ ਧਮੌਲੀ ਨੇ ਲਿਆ ਜਾਇਜ਼ਾ

Ad Position 21
No active advertisement
ਰਾਜਪੁਰਾ ਵਿਖੇ ਪੀ.ਐਮ.ਐਨ. ਕਾਲਜ ਰੋਡ 'ਤੇ ਦੁਕਾਨ ਨੂੰ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਦੇ ਹੋਏ ਐੱਸ.ਡੀ.ਐਮ. ਸੁਖਜਿੰਦਰ ਸਿੰਘ ਟਿਵਾਣਾ, ਗੁਰਪ੍ਰੀਤ ਸਿੰਘ ਧਮੋਲੀ ਅਤੇ ਹੋਰ | ਅਜੀਤ ਤਸਵੀਰ <br/> 05-06-2026
ਰਾਜਪੁਰਾ, 4 ਜੂਨ (ਰਣਜੀਤ ਸਿੰਘ)-ਇੱਥੋਂ ਦੇ ਪੀ.ਐਮ.ਐਨ. ਕਾਲਜ ਰੋਡ 'ਤੇ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਵਿਚ ਪਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਸੀ | ਇਸ ਲਈ ਦੁਕਾਨਦਾਰ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਐੱਸ.ਡੀ.ਐਮ. ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਅਤੇ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਨੇ ਜਾਇਜ਼ਾ ਲਿਆ | ਉਨ੍ਹਾਂ ਨੇ ਦੁਕਾਨਦਾਰ ਨੂੰ ਕਿਹਾ ਕਿ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਲਈ ਸਰਕਾਰ ਕੋਲ ਸਿਫ਼ਾਰਸ਼ ਕੀਤੀ ਜਾਵੇਗੀ | ਇਸ ਸੰਬੰਧੀ ਦੁਕਾਨਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਤਿੰਨ ਮੰਜ਼ਿਲਾਂ ਦੁਕਾਨ ਹੈ | ਜਦੋਂ ਦੁਕਾਨ ਨੂੰ ਅੱਗ ਲੱਗੀ ਤਾਂ ਉਹ ਘਰ ਸੀ | ਇਸ ਸੰਬੰਧੀ ਆਲੇ ਦੁਆਲੇ ਦੁਕਾਨਦਾਰਾਂ ਨੇ ਜਾਣਕਾਰੀ ਦਿੱਤੀ | ਉਸ ਨੇ ਦੱਸਿਆ ਕਿ ਅੱਗ ਨਾਲ ਦੁਕਾਨ ਵਿਚ ਪਿਆ ਸਾਰਾ ਸਾਮਾਨ ਸੜ ਕੇ ਸਵਾਹ ਗਿਆ ਹੈ | ਇਸ ਮੌਕੇ 'ਤੇ ਐੱਸ.ਡੀ.ਐਮ. ਟਿਵਾਣਾ ਨੇ ਕਿਹਾ ਕਿ ਦੁਕਾਨਦਾਰ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਨੂੰ ਲਿਖਤੀ ਭੇਜਿਆ ਜਾਵੇਗਾ | ਇਸ ਸੰਬੰਧੀ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੇ ਹਿਤਾਂ ਦਾ ਪੂਰਾ-ਪੂਰਾ ਧਿਆਨ ਰੱਖਦੀ ਹੈ | ਉਨ੍ਹਾਂ ਨੇ ਕਿਹਾ ਕਿ ਟਰੇਡ ਯੂਨੀਅਨ ਵਲੋਂ ਵਪਾਰੀਆਂ ਦੇ ਹਿਤਾਂ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ 'ਤੇ ਅਫ਼ਸਰ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਠੇ ਮਾਮਲੇ 'ਤੇ ਡੀ.ਸੀ. ਪਟਿਆਲਾ ਵਲੋਂ ਏ.ਡੀ.ਸੀ. (ਵਿਕਾਸ) ਨੂੰ ਜਾਂਚ ਦੇ ਹੁਕਮ ਦਲਿਤ ਪਰਿਵਾਰਾਂ ਨੂੰ ਇਨਸਾਫ... ਅਗਲੀ ਖ਼ਬਰ ਗਿਆਨ ਸਾਗਰ ਮੈਡੀਕਲ ਕਾਲਜ ਦੇ ਟ੍ਰੇਨੀ ਡਾਕਟਰਾਂ ਨੇ ਮੰਗਾਂ ਨੂੰ ਲੈਣ ਕੇ ਗੇਟ ਅੱਗੇ ਲਾਇਆ ਧਰਨਾ
Ad Position 24