21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਾਈਨਿੰਗ ਮਾਫ਼ੀਆ 'ਤੇ ਸਖ਼ਤ ਕਾਰਵਾਈ ਹੋਵੇ, ਨਹੀਂ ਤਾਂ ਹੜ੍ਹਾਂ ਦਾ ਖ਼ਤਰਾ ਵਧੇਗਾ-ਧੰਜੂ

Ad Position 21
No active advertisement
ਅਜੀਤ ਡੈਸਕ 05-06-2026
ਸਨੌਰ, 4 ਜੂਨ (ਸੋਖਲ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਕਾਂਗਰਸ ਦੇ ਮੀਤ ਪ੍ਰਧਾਨ ਦਲਵਿੰਦਰ ਸਿੰਘ ਧੰਜੂ ਨੇ ਇਲਾਕੇ ਵਿਚ ਕਥਿਤ ਤੌਰ 'ਤੇ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ |
ਧੰਜੂ ਨੇ ਕਿਹਾ ਕਿ ਬੀਤੇ ਕੁੱਝ ਦਿਨਾਂ ਦੌਰਾਨ ਵੱਖ-ਵੱਖ ਅਖ਼ਬਾਰਾਂ ਤੋਂ ਸਾਹਮਣੇ ਆਈਆਂ ਖ਼ਬਰਾਂ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਹਲਕਾ ਸਨੌਰ ਦੀਆਂ ਬਰਸਾਤੀ ਨਦੀਆਂ ਘੱਗਰ, ਟਾਂਗਰੀ ਅਤੇ ਮਾਰਕੰਡਾ ਵਿੱਚ ਵੱਡੇ ਪੱਧਰ 'ਤੇ ਮਾਈਨਿੰਗ ਗਤੀਵਿਧੀਆਂ ਜਾਰੀ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮਾਈਨਿੰਗ ਵਿਭਾਗ, ਜਲ ਸਰੋਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ ਵਿਚ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਉਣ ਅਤੇ ਟਾਂਗਰੀ ਨਦੀ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਹੁਣ ਤੱਕ ਕੀ ਉਪਰਾਲੇ ਕੀਤੇ ਗਏ ਹਨ, ਇਸ ਬਾਰੇ ਲੋਕਾਂ ਨੂੰ ਸਪਸ਼ਟ ਜਾਣਕਾਰੀ ਦਿੱਤੀ ਜਾਵੇ | ਧੰਜੂ ਨੇ ਸਰਕਾਰ ਤੋਂ ਮਾਈਨਿੰਗ ਗਤੀਵਿਧੀਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ੋਰਦਾਰ ਹਨੇਰੀ ਝੱਖੜ ਕਾਰਨ ਖੰਬੇ ਟੁੱਟੇ ਸ਼ਹਿਰ ਸਮੇਤ ਕਈ ਫੀਡਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਅਗਲੀ ਖ਼ਬਰ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਾਤਾਵਰਨ ਸੰਭਾਲ ਮੁਹਿੰਮ ਨਾਲ ਜੁੜੋ-ਗੌਰਵ ਸੰਧੂ
Ad Position 24