21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਰਿਵਾਈਜ਼ਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ

Ad Position 21
No active advertisement
ਅਜੀਤ ਡੈਸਕ 05-06-2026
ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਅਤੇ ਗੈਰ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੰਜਾਬ ਰਾਜ ਵਿਚ ਭਾਰਤ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿਚ ਅੰਸ਼ਿਕ ਸੋਧ ਬਾਰੇ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੇਂ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ ਤੱਕ ਹੋਵੇਗਾ ਅਤੇ ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪ੍ਰੀ-ਮੈਪਿੰਗ ਸਬੰਧੀ 7 ਜੂਨ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਬੀ.ਐਲ.ਓਜ਼ ਵਲੋਂ ਆਪਣੇ ਪੋਲਿੰਗ ਬੂਥ 'ਤੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪ੍ਰੀ-ਮੈਪਿੰਗ ਕਰਨ ਲਈ ਵੋਟਰਾਂ ਦੀ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਘਰ-ਘਰ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਕੇ ਮੈਪਿੰਗ ਕਰਨ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਜੇਕਰ ਕੋਈ ਵੋਟਰ ਪ੍ਰੀ-ਐਸ.ਆਈ.ਆਰ ਮੁਹਿੰਮ ਦੌਰਾਨ ਮੈਪਿੰਗ ਤੋਂ ਰਹਿ ਜਾਂਦਾ ਹੈ ਤਾਂ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਘਰ-ਘਰ ਸਰਵੇਅ ਦੌਰਾਨ ਬੀ.ਐਲ.ਓਜ਼ ਵਲੋਂ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬੀਬੀ ਕਰਮਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦਾ ਪ੍ਰਧਾਨ ਬਣਾਏ ਜਾਣ 'ਤੇ ਲੀਡਰਸ਼ਿਪ ਵਲੋਂ ਭਰਵਾਂ ਸਵਾਗ... ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਕਾਬੂ <br/>
Ad Position 24