21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬੀਬੀ ਕਰਮਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦਾ ਪ੍ਰਧਾਨ ਬਣਾਏ ਜਾਣ 'ਤੇ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 05-06-2026
ਖਮਾਣੋਂ, 4 ਜੂਨ (ਮਨਮੋਹਣ ਸਿੰਘ ਕਲੇਰ)-ਸ਼੍ਰ੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਸੀ ਪਠਾਣਾਂ ਦੇ ਇਸਤਰੀ ਵਿੰਗ ਦਾ ਬੀਬੀ ਕਰਮਜੀਤ ਕੌਰ ਨੂੰ ਪ੍ਰ੍ਰਧਾਨ ਬਣਾਏ ਜਾਣ ਦਾ ਹਲਕਾ ਬਸੀ ਪਠਾਣਾਂ ਦੀ ਸਮੁੱਚੀ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਨਿਯੁਕਤੀ ਉਪਰੰਤ ਅੱਜ ਉਨ੍ਹਾਂ ਦਾ ਪਾਰਟੀ ਦਫ਼ਤਰ ਖਮਾਣੋਂ ਪਹੁੰਚਣ ਤੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ ਅਤੇ ਸਥਾਨਕ ਅਕਾਲੀ ਲੀਡਰਸ਼ਿਪ ਵਲੋਂ ਸਵਾਗਤ ਕਰਦਿਆਂ ਉਨ੍ਹਾਂ ਦਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਰਾਣਾ ਨੇ ਕਿਹਾ ਕਿ ਬੀਬੀ ਕਰਮਜੀਤ ਕੌਰ ਇਕ ਮਿਹਨਤੀ ਪਾਰਟੀ ਵਰਕਰ ਹਨ | ਜਿਨ੍ਹਾਂ ਸਮੇਂ-ਸਮੇਂ ਤੇ ਪਾਰਟੀ ਦੀ ਚੜ੍ਹਦੀਕਲਾ ਲਈ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਪਾਰਟੀ ਅਜਿਹੇ ਮਿਹਨਤੀ ਵਰਕਰਾਂ ਦਾ ਹਮੇਸ਼ਾ ਹੀ ਸਤਿਕਾਰ ਅਤੇ ਸਨਮਾਨ ਕਰਦੀ ਰਹੀ ਹੈ, ਜਿਨ੍ਹਾਂ ਨੂੰ ਪਾਰਟੀ ਨੇ ਹਲਕਾ ਬਸੀ ਪਠਾਣਾ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਬਦਲੇ ਬੀਬੀ ਕਰਮਜੀਤ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸਮੇਤ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਕੇ ਉਹ ਇਸ ਨਿਯੁਕਤੀ ਉਪਰੰਤ ਪਹਿਲਾਂ ਨਾਲੋਂ ਵੀ ਹੋਰ ਜ਼ਿਆਦਾ ਮਿਹਨਤ ਕਰਕੇ ਪਾਰਟੀ ਨੂੰ ਬੁਲੰਦੀਆਂ 'ਤੇ ਲੈ ਕੇ ਜਾਣਗੇ | ਇਸ ਮੌਕੇ ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜਵੰਤ ਸਿੰਘ ਰਾਜੂੂ ਤੋਂ ਇਲਾਵਾ ਸਮੁੱਚੇ ਹਾਜ਼ਰੀਨ ਨੇ ਬੀਬੀ ਦੀ ਨਿਯੁਕਤੀ ਨੂੰ ਸਹੀ ਠਹਿਰਾਉਂਦੇ ਹੋਏ ਉਨ੍ਹਾਂ ਦੁਆਰਾ ਪਾਰਟੀ ਪ੍ਰਤੀ ਕੀਤੀ ਸੇਵਾ ਦਾ ਵਿਸ਼ੇਸ਼ ਜ਼ਿਕਰ ਕੀਤਾ | ਇਸ ਦੌਰਾਨ ਸੁਦਾਗਰ ਸਿੰਘ ਭੁੱਟਾ ਸਮੇਤ ਇਸਤਰੀ ਵਿੰਗ ਅਤੇ ਯੂਥ ਵਿੰਗ ਦੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਖਦੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ- ਪੂਨੀਆ, ਸਿੱਧੂ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਰਿਵਾਈਜ਼ਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨ...
Ad Position 24