21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਰੇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ-ਵਿਧਾਇਕ ਹੈਪੀ

Ad Position 21
No active advertisement
ਅਸ਼ਮਿਤਾ ਖੇਲੋਂ੍ਹ ਇੰਡੀਆ ਵਿਮੈਨ ਲੀਗ ਤੇ ਵਿਸ਼ਾਲ ਸਾਈਕਲ ਰੈਲੀ ਵਿਚ ਹਿੱਸਾ ਲੈਣ ਵਾਲੇ ਭਾਗੀਦਾਰ ਪ੍ਰਬੰਧਕਾਂ ਦੇ ਨਾਲ | ਤਸਵੀਰ : ਕਰਨ <br/> ਵਿਸ਼ਵ ਸਾਈਕਲ ਦਿਵਸ ਸੰਬੰਧੀ ਬਸੀ ਪਠਾਣਾਂ ਵਿਖੇ ਕੱਢੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਹੋਰ ਪ੍ਰਬੰਧਕ | ਤਸਵੀਰ : ਕਰਨ <br/> 05-06-2026
ਬਸੀ ਪਠਾਣਾਂ, 4 ਜੂਨ (ਪੱਤਰ ਪ੍ਰੇਰਕ)-ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਸਾਈਕਲ ਦਿਵਸ ਸੰਬੰਧੀ ਬਸੀ ਪਠਾਣਾਂ ਵਿਖੇ ਅਸ਼ਮਿਤਾ ਖੇਲੋਂ੍ਹ ਇੰਡੀਆ ਵਿਮੈਨ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਕਰਵਾਈ ਗਈ | ਇਸ ਸਮਾਗਮ ਵਿਚ ਮਹਿਲਾਵਾਂ, ਨੌਜਵਾਨਾਂ, ਵਿਦਿਆਰਥੀਆਂ, ਖਿਡਾਰੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ | ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਦਾਇਕ ਹੈ, ਸਗੋਂ ਇਹ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਇੰਧਨ ਦੀ ਬੱਚਤ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਨੌਜਵਾਨਾਂ ਤੇ ਮਹਿਲਾਵਾਂ ਨੂੰ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਵਿਚ ਸਾਈਕਲਿੰਗ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਮਹਿਲਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੀ ਇਹ ਸੋਚ ਹੈ ਕਿ ਪਿੰਡਾਂ ਤੇ ਛੋਟੇ ਸ਼ਹਿਰਾਂ ਤੱਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਬੱਚਿਆਂ ਨੂੰ ਸਾਈਕਲਿੰਗ ਨਾਲ ਜੋੜ ਕੇ ਉਨ੍ਹਾਂ ਨੂੰ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਦੇ ਸਮਰੱਥ ਬਣਾਇਆ ਜਾਵੇ | ਉਨ੍ਹਾਂ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਪੰਕਜ ਸਿੰਘ, ਚੇਅਰਮੈਨ ਓਾਕਾਰ ਸਿੰਘ ਤੇ ਸਕੱਤਰ ਜਨਰਲ ਮਨਿੰਦਰਪਾਲ ਸਿੰਘ ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ ਵਿਚ ਸਾਈਕਲਿੰਗ ਦੀ ਪ੍ਰਵਿਰਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਭਵਿੱਖ ਵਿਚ ਵੀ ਅਜਿਹੇ ਖੇਡ ਮੁਕਾਬਲੇ ਤੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾਂਦੇ ਰਹਿਣਗੇ | ਇਸ ਮੌਕੇ ਕਰਵਾਏ ਮੁਕਾਬਲਿਆਂ ਤਹਿਤ ਵਿਮੈਨ ਅਲੀਟ ਵਰਗ ਵਿਚ ਅਮਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਪਹਿਲਾ, ਯਾਸ਼ਿਕਾ ਪੁੱਤਰੀ ਕਮਲ ਕੁਮਾਰ ਨੇ ਦੂਜਾ ਅਤੇ ਉਪਿੰਦਰਜੀਤ ਕੌਰ ਪੁੱਤਰੀ ਗੁਰਿੰਦਰਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਜੂਨੀਅਰ ਗਰਲਜ਼ ਵਿਚ ਗੁਰਪ੍ਰੀਤ ਕੌਰ ਪੁੱਤਰੀ ਜਸਵੰਤ ਸਿੰਘ ਨੇ ਪਹਿਲਾ ਅਤੇ ਰਮਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਸਬ ਜੂਨੀਅਰ/ ਯੂਥ ਗਰਲਜ਼ ਵਿਚ ਸਹਿਜਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਪਹਿਲਾ, ਸੀਰਤ ਕੌਰ ਪੁੱਤਰੀ ਨਵਜੀਵਨਜੋਤ ਸਿੰਘ ਨੇ ਦੂਜਾ ਅਤੇ ਮਨਮੀਤ ਕੌਰ ਪੁੱਤਰੀ ਹਰਿੰਦਰਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਦੌਰਾਨ ਪ੍ਰਬੰਧਕਾਂ ਵਲੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ, ਕੌਂਸਲਰ ਰਾਜ ਪੁਰੀ, ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਸ਼ਲ, ਸੀਨੀਅਰ ਬਾਸਕਟਬਾਲ ਕੋਚ ਰਾਹੁਲਦੀਪ ਸਿੰਘ ਅਤੇ ਸਟੇਜ ਸਕੱਤਰ ਰੂਪਰੀਤ ਕੌਰ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਛੋਟੀ ਮਸਜਿਦ ਨੇੜੇ 20 ਲੱਖ, ਬਾਜਵਾ ਕਾਲੋਨੀ 'ਚ 36 ਲੱਖ ਤੇ ਲੇਬਰ ਚੌਂਕ 'ਚ 1 ਕਰੋੜ ਦੇ ਨਿਰਮਾਣ ਕਾਰਜ ਸ਼ੁਰੂ-ਡਾ. ਬਲਬੀ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਅਤੇ ਜੀ. ਡੀ. ਇਨਫੋਟੈੱਕ ਦੇ ਸਾਂਝੇ ਯਤਨਾਂ ਸਦਕਾ ਸ਼ੁਰੂ ਹੋਇਆ ਕੰਪਿਊਟਰ ਕੋਰਸ
Ad Position 24