21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ

Ad Position 21
No active advertisement
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਦੇ ਹੋਏ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਸਮੇਤ ਸਟਾਫ਼ ਤੇ ਸੰਗਤਾਂ | ਅਜੀਤ ਤਸਵੀਰ <br/> 05-06-2026
ਪਟਿਆਲਾ, 4 ਜੂਨ (ਅ.ਸ. ਆਹਲੂਵਾਲੀਆ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਵਿਚ ਪਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਸਾਂਝੀ ਕੀਤੀ | ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਅਜਿਹਾ ਜ਼ਖ਼ਮ ਹੈ, ਜੋ ਅੱਜ ਸਿੱਖ ਮਨਾਂ ਅੰਦਰ ਨਾਸੂਰ ਬਣਿਆ ਪਿਆ ਹੈ | ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹਕੂਮਤ ਨੇ ਅਜਿਹਾ ਬਿਰਤਾਂਤ ਸਿਰਜਿਆ, ਜਿਸ ਨਾਲ ਸਿੱਖਾਂ ਦਾ ਮੁਕੱਦਸ ਅਸਥਾਨ ਢਹਿ ਢੇਰ ਕਰ ਦਿੱਤਾ ਗਿਆ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਬੇਦੋਸ਼ ਸਿੰਘਾਂ ਅਤੇ ਸਿੰਘਣੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਸਿੱਖ ਕੌਮ ਅੰਦਰ ਜੂਨ 1984 ਘੱਲੂਘਾਰਾ ਘਟਨਾ ਦਾ ਵੱਡਾ ਰੋਸ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਅਕਾਊਾਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਜ਼ੂਰ ਸਿੰਘ, ਰਜਨੀਸ਼ ਸਿੰਘ, ਨਰਿੰਦਰ ਸਿੰਘ ਸੰਧੂ, ਸੁਖਦੇਵ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸੰਗਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਨੇ ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਨੂੰ ਮੁਸ਼ਕਿਲਾਂ ਦੱਸੀਆਂ
Ad Position 24