21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਲੰਗ ਪੰਚਾਇਤ ਮਾਮਲੇ 'ਚ 'ਆਪ' ਸਰਕਾਰ ਨੂੰ ਮੂੰਹ ਦੀ ਖਾਣੀ ਪਈ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਦੀ ਵੱਡੀ ਜਿੱਤ, ਅਦਾਲਤ ਨੇ ਮੁਅੱਤਲੀ ਦੇ ਹੁਕਮ ਕੀਤੇ ਰੱਦ

Ad Position 21
No active advertisement
ਪਿੰਡ ਲੰਗ ਦੇ ਸਰਪੰਚ ਅਤੇ ਪੰਚਾਂ ਨੂੰ ਅਦਾਲਤੀ ਫ਼ੈਸਲੇ ਦੀ ਕਾਪੀ ਸੌਂਪ ਕੇ ਮੁਬਾਰਕਬਾਦ ਦਿੰਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਅਤੇ ਹੋਰ ਆਗੂ | ਅਜੀਤ ਤਸਵੀਰ <br/> 05-06-2026
ਪਟਿਆਲਾ, 4 ਜੂਨ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੰਗ ਦੀ ਪੰਚਾਇਤ ਨੂੰ ਸਿਆਸੀ ਰੰਜਸ਼ ਤਹਿਤ ਮੁਅੱਤਲ ਕਰਨ ਦੇ ਮਾਮਲੇ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਸਥਾਨਕ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਅਦਾਲਤ ਵਿਚ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ | ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਦੀ ਜੋਸ਼ੀਲੀ ਅਗਵਾਈ ਅਤੇ ਕਾਂਗਰਸ ਪਾਰਟੀ ਵਲੋਂ ਪਿੰਡ ਵਾਸੀਆਂ ਦੇ ਹੱਕ 'ਚ ਵਿੱਢੇ ਤਿੱਖੇ ਸੰਘਰਸ਼ ਨੂੰ ਉਸ ਸਮੇਂ ਇਤਿਹਾਸਕ ਸਫਲਤਾ ਮਿਲੀ, ਜਦੋਂ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦੀ ਅਦਾਲਤ ਨੇ ਡੀ.ਡੀ.ਪੀ.ਓ. ਪਟਿਆਲਾ ਵਲੋਂ ਪੰਚਾਇਤ ਨੂੰ ਮੁਅੱਤਲ ਕਰਨ ਦੇ ਜਾਰੀ ਕੀਤੇ ਗ਼ਲਤ ਹੁਕਮਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ | ਅਦਾਲਤੀ ਹੁਕਮਾਂ ਦਾ ਹਵਾਲਾ ਦਿੰਦਿਆਂ ਮੋਹਿਤ ਮੋਹਿੰਦਰਾ ਨੇ ਦੱਸਿਆ ਕਿ ਪ੍ਰਸ਼ਾਸਨਿਕ ਸਕੱਤਰ ਅਜੀਤ ਬਾਲਾਜੀ ਜੋਸ਼ੀ ਦੀ ਅਦਾਲਤ ਨੇ ਅਪੀਲ ਨੰਬਰ 53/2026 'ਤੇ ਸੁਣਵਾਈ ਕਰਦਿਆਂ ਇਹ ਸਾਫ਼ ਕਰ ਦਿੱਤਾ ਹੈ ਕਿ ਡੀ.ਡੀ.ਪੀ.ਓ. ਪਟਿਆਲਾ ਕੋਲ ਪੰਚਾਇਤ ਫ਼ੰਡਾਂ ਦੀ ਦੁਰਵਰਤੋਂ ਦਾ ਕੋਈ ਵੀ ਪੁਖ਼ਤਾ ਸਬੂਤ ਰਿਕਾਰਡ 'ਤੇ ਮੌਜੂਦ ਨਹੀਂ ਸੀ | ਸਿਰਫ਼ ਇਕ ਸਥਾਨਕ ਨਿਵਾਸੀ ਮੇਵਾ ਸਿੰਘ ਵਲੋਂ ਰਾਜਨੀਤਿਕ ਸ਼ਹਿ 'ਤੇ ਦਿੱਤੀ ਗਈ ਇਕ ਝੂਠੀ ਸ਼ਿਕਾਇਤ ਦੇ ਆਧਾਰ 'ਤੇ ਹੀ ਚੁਣੀ ਹੋਈ ਪੰਚਾਇਤ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ | ਅਦਾਲਤ ਨੇ ਡੀ.ਡੀ.ਪੀ.ਓ. ਪਟਿਆਲਾ ਵਲੋਂ 29 ਅਪ੍ਰੈਲ 2026 ਨੂੰ ਜਾਰੀ ਕੀਤੇ ਗਏ ਤਾਨਾਸ਼ਾਹੀ ਹੁਕਮਾਂ ਨੂੰ ਖ਼ਾਰਜ ਕਰ ਦਿੱਤਾ ਹੈ |
ਇਹ ਲੋਕਤੰਤਰ ਦੀ ਜਿੱਤ ਹੈ-
ਮੋਹਿਤ ਮੋਹਿੰਦਰਾ-ਇਸ ਫ਼ੈਸਲੇ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕਿਹਾ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਸੀ ਕਿ ਪਿੰਡ ਲੰਗ ਦੇ ਸਰਪੰਚ ਜਸਵਿੰਦਰ ਕੌਰ ਅਤੇ ਉਨ੍ਹਾਂ ਦੇ ਨਾਲ ਚੁਣੇ ਗਏ ਛੇ ਪੰਚਾਂ ਗੁਰਮੀਤ ਕੌਰ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਮਸਤ ਖ਼ਾਨ, ਗੁਰਦੀਪ ਸਿੰਘ ਅਤੇ ਗੁਰਮੇਲ ਕੌਰ ਖ਼ਿਲਾਫ਼ ਇਹ ਕਾਰਵਾਈ ਸਿਰਫ਼ ਇਸ ਲਈ ਕੀਤੀ ਗਈ ਸੀ ਕਿਉਂਕਿ ਉਹ 'ਆਪ' ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦੇ ਅੱਗੇ ਝੁਕੇ ਨਹੀਂ ਸਨ | ਸਥਾਨਕ ਮੰਤਰੀ ਡਾ. ਬਲਬੀਰ ਸਿੰਘ ਦੇ ਇਸ਼ਾਰੇ 'ਤੇ ਪਟਿਆਲਾ ਪ੍ਰਸ਼ਾਸਨ ਨੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਇਹ ਧੱਕੇਸ਼ਾਹੀ ਕੀਤੀ ਸੀ, ਜਿਸ ਨੂੰ ਅੱਜ ਕਾਨੂੰਨ ਨੇ ਕਰਾਰਾ ਜਵਾਬ ਦਿੱਤਾ ਹੈ | ਇਹ ਜਿੱਤ ਪਿੰਡ ਲੰਗ ਦੇ ਲੋਕਾਂ ਅਤੇ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਅਗਵਾਈ 'ਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲੇ੍ਹਗਾ ਜ਼ਿਲ੍ਹਾ ਪ੍ਰਸ਼ਾਸਨ -ਡਾ. ਹਿਮਾਂਸ਼ੂ ਅਗਰ... ਅਗਲੀ ਖ਼ਬਰ ਘਨੌਰ ਹਲਕੇ 'ਚ ਭਾਜਪਾ ਦੀ ਸਿਆਸੀ ਪਕੜ ਮਜ਼ਬੂਤ, ਕਈ ਦਿੱਗਜ ਆਗੂ ਪਾਰਟੀ 'ਚ ਸ਼ਾਮਿਲ
Ad Position 24