21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਸਰਕਾਰ ਦੀ ਅਗਵਾਈ 'ਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲੇ੍ਹਗਾ ਜ਼ਿਲ੍ਹਾ ਪ੍ਰਸ਼ਾਸਨ -ਡਾ. ਹਿਮਾਂਸ਼ੂ ਅਗਰਵਾਲ

Ad Position 21
No active advertisement
ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ | ਅਜੀਤ ਤਸਵੀਰ <br/> 05-06-2026
ਪਟਿਆਲਾ, 4 ਜੂਨ (ਧਰਮਿੰਦਰ ਸਿੰਘ ਸਿੱਧੂ)-ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ, ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਸੰਬੰਧੀ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਅਗਵਾਈ 'ਚ ਪ੍ਰੋਜੈਕਟ ਚੇਤਨਾ ਅਤੇ ਕਾਲਜ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਤਿੰਨ ਮਹੀਨਿਆਂ ਦੀ ਪ੍ਰਸ਼ਾਸਨਿਕ ਇੰਟਰਨਸ਼ਿਪ ਯਕੀਨੀ ਬਣਾਈ ਜਾਵੇਗੀ | ਉਨ•ਾਂ ਕਿਹਾ ਕਿ ਇਸ ਪਹਿਲ ਨਾਲ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕੰਮਕਾਜ ਦੀ ਜਾਣਕਾਰੀ ਮਿਲੇਗੀ ਅਤੇ ਉਨ•ਾਂ ਦੀ ਯੋਗਤਾ ਵਿਚ ਵਾਧਾ ਹੋਵੇਗਾ |
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਨਿਰਭਰਤਾ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ | ਮੀਟਿੰਗ ਦੌਰਾਨ ਮਹਿਲਾ ਉਮੀਦਵਾਰਾਂ ਲਈ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ•ਾਂ ਕਿਹਾ ਕਿ ਮਹਿਲਾਵਾਂ ਨੂੰ ਪੋਸਟਨੇਟਲ ਕੇਅਰਟੇਕਰ, ਸੈੱਲਫ਼ ਡਿਫੈਂਸ ਟਰੇਨਿੰਗ ਅਤੇ ਹੋਰ ਰੁਜ਼ਗਾਰਮੁਖੀ ਕੋਰਸਾਂ ਨਾਲ ਜੋੜਿਆ ਜਾਵੇ ਤਾਂ ਜੋ ਉਹ ਆਰਥਿਕ ਤੌਰ 'ਤੇ ਸਸ਼ਕਤ ਬਣ ਸਕਣ | ਇਸ ਦੇ ਨਾਲ ਹੀ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਨਾਲ ਜੁੜੇ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਉਪਰੰਤ ਉਨ•ਾਂ ਦੀ ਪਲੇਸਮੈਂਟ ਯਕੀਨੀ ਬਣਾਉਣ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ | ਡਿਪਟੀ ਕਮਿਸ਼ਨਰ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਕੋਚਿੰਗ ਕਲਾਸਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਉੱਤੇ ਜ਼ੋਰ ਦਿੱਤਾ | ਉਨ•ਾਂ ਕਿਹਾ ਕਿ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਇੱਛੁਕ ਉਮੀਦਵਾਰਾਂ ਨੂੰ ਮਿਆਰੀ ਮਾਰਗਦਰਸ਼ਨ ਅਤੇ ਸਹੂਲਤਾਂ ਮੁਹੱਈਆ ਕਰਵਾਈ ਜਾਣ ਲਈ ਕੋਚਿੰਗ ਕਲਾਸਿਜ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ | ਮੀਟਿੰਗ ਵਿਚ ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਚਲਾਏ ਜਾ ਰਹੇ ਕੋਰਸਾਂ ਦੀ ਸਮੀਖਿਆ ਵੀ ਕੀਤੀ ਗਈ | ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਦਲਦੇ ਸਮੇਂ ਅਤੇ ਉਦਯੋਗਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਕੋਰਸ ਸ਼ੁਰੂ ਕਰਨ ਅਤੇ ਮੌਜੂਦਾ ਕੋਰਸਾਂ ਨੂੰ ਅੱਪਡੇਟ ਕਰਨ ਦੀ ਲੋੜ ਹੈ | ਇਸ ਬਾਰੇ ਉਨ•ਾਂ ਵਲੋਂ ਆਈ.ਟੀ.ਆਈ. ਤੇ ਪੋਲੀਟੈਕਨਿਕ ਕਾਲਜ ਤੋਂ ਆਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ | ਉਨ•ਾਂ ਪੁਲਿਸ, ਫ਼ੌਜ ਅਤੇ ਬੀ.ਐਸ.ਐਫ. ਵਿਚ ਭਰਤੀ ਸੰਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਅਤੇ ਸਕੂਲ ਕਾਲਜਾਂ ਵਿਚ ਇਸ ਸੰਬੰਧੀ ਜਾਣਕਾਰੀ ਲਈ ਫਲੈਕਸ ਲਗਾਉਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਜ਼ਿਲ•ੇ ਵਿਚ ਨਿਯਮਿਤ ਤੌਰ 'ਤੇ ਪਲੇਸਮੈਂਟ ਕੈਂਪ, ਰੋਜ਼ਗਾਰ ਮੇਲੇ ਅਤੇ ਸਵੈ-ਰੁਜ਼ਗਾਰ ਸੈਮੀਨਾਰ ਕਰਵਾਉਣ ਉੱਤੇ ਵੀ ਜ਼ੋਰ ਦਿੱਤਾ ਗਿਆ | ਇਸ ਮੌਕੇ ਰੁਜ਼ਗਾਰ ਦਫ਼ਤਰ, ਰੈੱਡ ਕਰਾਸ, ਸਿੱਖਿਆ ਵਿਭਾਗ, ਪੋਲੀਟੈਕਨੀਕਲ,
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਐੱਸ.ਆਈ.ਆਰ. ਸੰਬੰਧੀ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਪਿੰਡ ਲੰਗ ਪੰਚਾਇਤ ਮਾਮਲੇ 'ਚ 'ਆਪ' ਸਰਕਾਰ ਨੂੰ ਮੂੰਹ ਦੀ ਖਾਣੀ ਪਈ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਦੀ ਵੱਡ...
Ad Position 24