ਪਟਿਆਲਾ, 5 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਰਸਾਤੀ ਮÏਸਮ ਦÏਰਾਨ ਹੜ੍ਹਾਂ ਵਰਗੀ ਸੰਭਾਵਿਤ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਗੰਭੀਰਤਾ ਨਾਲ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ¢ ਮੀਟਿੰਗ ਦÏਰਾਨ ਉਨ੍ਹਾਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਸਪਸ਼ਟ ਅਤੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਹਰ ਤਰ੍ਹਾਂ ਦੀ ਤਿਆਰੀ ਹਰ ਹਾਲਤ ਵਿੱਚ ਮੁਕੰਮਲ ਕੀਤੀ ਜਾਵੇ, ਨਹੀਂ ਤਾਂ ਸੰਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਜਾਵੇਗੀ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਆਪਣੀਆਂ ਡਿਊਟੀਆਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ¢ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਪਣੇ ਅਧੀਨ ਆਉਂਦੇ ਉਨ੍ਹਾਂ ਖੇਤਰਾਂ ਦਾ ਤੁਰੰਤ ਦÏਰਾ ਕੀਤਾ ਜਾਵੇ ਜਿੱਥੇ ਬਰਸਾਤ ਦÏਰਾਨ ਪਾਣੀ ਖੜ੍ਹਾ ਰਹਿਣ ਜਾਂ ਹੜ੍ਹ ਵਰਗੀ ਸਥਿਤੀ ਬਣਨ ਦੀ ਸੰਭਾਵਨਾ ਰਹਿੰਦੀ ਹੈ¢ ਉਨ੍ਹਾਂ ਕਿਹਾ ਕਿ ਹਾਟ-ਸਪਾਟ ਖੇਤਰਾਂ ਵਿਚ ਪ੍ਰਬੰਧਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਅਤੇ ਲਗਾਤਾਰ ਰਿਵਿਊ ਕੀਤਾ ਜਾਵੇ, ਕਿਸੇ ਵੀ ਕਮੀ ਲਈ ਸੰਬੰਧਿਤ ਅਧਿਕਾਰੀ ਨੂੰ ਸਿੱਧਾ ਜਵਾਬਦੇਹ ਠਹਿਰਾਇਆ ਜਾਵੇਗਾ¢ ਡੀ.ਸੀ. ਨੇ ਡਰੇਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਤÏਰ 'ਤੇ ਆਦੇਸ਼ ਦਿੱਤੇ ਕਿ ਸੀਵਰੇਜ ਪ੍ਰਣਾਲੀ ਦੀ ਸਫਾਈ ਤੁਰੰਤ ਅਤੇ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ¢ ਇਸ ਕੰਮ ਵਿਚ ਕਿਸੇ ਵੀ ਕਿਸਮ ਦੀ ਦੇਰੀ ਜਾਂ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਇਸ ਦੇ ਨਾਲ ਹੀ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਢਿੱਲੀਆਂ ਅਤੇ ਖਤਰਨਾਕ ਬਿਜਲੀ ਤਾਰਾਂ ਨੂੰ ਤੁਰੰਤ ਠੀਕ ਕਰਨ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ¢ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਵੀ ਆਦੇਸ਼ ਦਿੱਤੇ ਕਿ ਪਸ਼ੂਆਂ ਲਈ ਹਰੇ ਚਾਰੇ ਦੀ ਉਪਲਬਧਤਾ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਇਸ ਸੰਬੰਧੀ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾਣ¢ ਸਿਹਤ ਸੇਵਾਵਾਂ ਸੰਬੰਧੀ ਉਨ੍ਹਾਂ ਸਿਵਲ ਸਰਜਨ ਦਫ਼ਤਰ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਬਰਸਾਤੀ ਮÏਸਮ ਦÏਰਾਨ ਮੈਡੀਕਲ ਟੀਮਾਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ ਅਤੇ ਦਵਾਈਆਂ ਦਾ ਪੂਰਾ ਸਟਾਕ ਹਰ ਸਮੇਂ ਉਪਲੱਬਧ ਹੋਣਾ ਚਾਹੀਦਾ ਹੈ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ(ਯੂ ਡੀ) ਨਵਰੀਤ ਕÏਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਆਰ ਡੀ) ਦਮਨਜੀਤ ਸਿੰਘ ਮਾਨ, ਸਮੂਹ ਐਸ.ਡੀ. ਐਮਜ਼, ਜੁਆਇੰਟ ਕਮਿਸ਼ਨਰ ਮੇਜਰ ਹਰਜੋਤ ਕੌਰ, ਐਸ.ਪੀ. ਵੈਭਵ ਚÏਧਰੀ, ਡੀ. ਆਰ. ਓ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮÏਜੂਦ ਸਨ¢