18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ 'ਚ ਪਿੰਡ ਜਲਬੇੜਾ ਦੇ ਸੈਂਕੜੇ ਪਿੰਡ ਵਾਸੀ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 06-06-2026
ਦੇਵੀਗੜ੍ਹ, 5 ਜੂਨ (ਰਾਜਿੰਦਰ ਸਿੰਘ ਮÏਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਮਾਨਦਾਰ ਨੀਤੀਆਂ ਅਤੇ ਹਲਕਾ ਸਨÏਰ ਵਿੱਚ ਕਰਵਾਏ ਜਾ ਰਹੇ ਚÏਤਰਫ਼ਾ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ¢ ਇਸੇ ਲਹਿਰ ਤਹਿਤ ਅੱਜ ਹਲਕੇ ਵਿੱਚ ਪਾਰਟੀ ਨੂੰ ਉਸ ਸਮੇਂ ਬਹੁਤ ਵੱਡੀ ਸੰਗਠਨਾਤਮਕ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਸੰਮਤੀ ਮੈਂਬਰ ਰਾਮ ਸਿੰਘ ਜਲਬੇੜਾ ਦੀ ਯੋਗ ਅਗਵਾਈ ਵਿੱਚ ਸੈਂਕੜੇ ਪਿੰਡ ਵਾਸੀ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਨੂੰ ਨਕਾਰ ਕੇ 'ਆਪ' ਪਰਿਵਾਰ ਵਿਚ ਸ਼ਾਮਲ ਹੋ ਗਏ¢ ਇਸ ਪ੍ਰਭਾਵਸ਼ਾਲੀ ਸਮਾਗਮ ਦÏਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸੈਂਕੜੇ ਪਿੰਡ ਵਾਸੀਆਂ ਨੂੰ ਸਿਰੋਪਾਓ ਭੇਟ ਕਰਕੇ ਜੱਥੇਬੰਦੀ ਵਿਚ ਨਿੱਘਾ ਸਵਾਗਤ ਕੀਤਾ¢ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਨ ਵਾਲੇ ਅਤੇ ਮਿਹਨਤੀ ਆਗੂਆਂ ਦੀ ਆਪਣੀ ਪਾਰਟੀ ਹੈ¢ ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਇੱਕ ਸਾਥੀ ਅਤੇ ਆਗੂ ਨੂੰ ਜੱਥੇਬੰਦੀ ਅੰਦਰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ¢ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਰਾਮ ਸਿੰਘ ਜਲਬੇੜਾ ਵਰਗੇ ਜ਼ਮੀਨੀ ਆਗੂ ਦੀ ਅਗਵਾਈ ਵਿੱਚ ਸੈਂਕੜੇ ਪਿੰਡ ਵਾਸੀਆਂ ਦਾ 'ਆਪ' 'ਤੇ ਭਰੋਸਾ ਜਤਾਉਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਇਲਾਕੇ ਦੇ ਲੋਕ ਵਿਕਾਸ ਅਤੇ ਬਦਲਾਅ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ¢ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਗੱਭਰੂਆਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨÏਕਰੀਆਂ ਦਿੱਤੀਆਂ ਹਨ ਅਤੇ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ¢
Ad Position 22
No active advertisement
ਪਿਛਲੀ ਖ਼ਬਰ ਨਾਭਾ ਦੇ ਨੇੜਲੇ ਲਕਸ਼ਮਣ ਨਗਰ 'ਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਲੋਕਾਂ 'ਚ ਹੋਈ ਝੜਪ ਅਗਲੀ ਖ਼ਬਰ ਕੋਰੋਨਾ ਯੋਧਿਆਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ-9 ਦਿਨਾਂ ਤੋਂ ਬੈਠੇ ਪੱਕੇ ਮੋਰਚੇ 'ਤੇ
Ad Position 24