17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਔਰਤ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 06-06-2026
ਰਾਜਪੁਰਾ, 5 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਵਾਸੀ ਪਿੰਡ ਸ਼ਾਮਦੋ ਨੇ ਥਾਣਾ ਸ਼ਹਿਰੀ 'ਚ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਪਤਨੀ ਜਰਨੈਲ ਕੌਰ (45) 'ਤੇ ਪਿੰਡ ਸ਼ਾਮਦੋ ਦਾ ਹੀ ਵਸਨੀਕ ਪਰਵਿੰਦਰ ਸਿੰਘ ਮਾੜੀ ਨਜ਼ਰ ਰੱਖਦਾ ਸੀ | ਜਿਸ ਤੋਂ ਤੰਗ ਆ ਕੇ ਉਸ ਦੀ ਪਤਨੀ ਜਰਨੈਲ ਕੌਰ ਨੇ ਘਰ ਵਿਚ ਪੱਖੇ ਨਾਲ ਲਮਕ ਕੇ ਆਤਮ ਹੱਤਿਆ ਕਰ ਲਈ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਮਿ੍ਤਕ ਔਰਤ ਦੇ ਪਤੀ ਦੀ ਸ਼ਿਕਾਇਤ 'ਤੇ ਆਰੋਪੀ ਵਿਅਕਤੀ ਪਰਵਿੰਦਰ ਸਿੰਘ ਦੇ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 108 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਪਰਵਿੰਦਰ ਸਿੰਘ ਘਰ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਸਕੂਟਰ, ਨਕਦੀ ਅਤੇ ਤਿੰਨ ਗੈਸ ਸਿਲੰਡਰ ਚੋਰੀ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ ਨਾਭਾ ਦੇ ਨੇੜਲੇ ਲਕਸ਼ਮਣ ਨਗਰ 'ਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਲੋਕਾਂ 'ਚ ਹੋਈ ਝੜਪ
Ad Position 24