17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

'ਕਲੀਨ ਪੰਜਾਬ, ਪ੍ਰਾਊਡ ਪੰਜਾਬ' ਮੁਹਿੰਮ ਨੂੰ ਕਾਮਯਾਬ ਬਣਾਉਣ ਸੰਬੰਧੀ ਐਸ. ਡੀ. ਐਮ. ਨੇ ਵੱਖ-ਵੱਖ ਸੰਸਥਾਵਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-06-2026
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਕਲੀਨ ਪੰਜਾਬ, ਪ੍ਰਾਊਡ ਪੰਜਾਬ' ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਦੇ ਉਦੇਸ਼ ਨਾਲ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਪਾਤੜਾਂ ਵਿਖੇ ਇੱਕ ਅਹਿਮ ਮੀਟਿੰਗ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਦੇ ਪ੍ਰਬੰਧਕਾਂ ਨਾਲ ਕੀਤੀ ਗਈ |ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਇਸ ਮੀਟਿੰਗ 'ਚ ਇਸ ਮੁਹਿੰਮ ਨੂੰ ਸਫਲ ਕਰਨ ਦਾ ਮਜੂਦ ਆਗੂਆਂ ਵੱਲੋਂ ਪ੍ਰਣ ਕੀਤਾ ਗਿਆ | ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਕਿਹਾ ਕਿ ਸਫ਼ਾਈ ਕੇਵਲ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ | ਉਨਾਂ ਕਿਹਾ ਕਿ 'ਕਲੀਨ ਪੰਜਾਬ, ਪ੍ਰਾਊਡ ਪੰਜਾਬ' ਮੁਹਿੰਮ ਤਹਿਤ ਸਮਾਜਿਕ, ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਮੁਹਿੰਮ ਨੂੰ ਹੋਰ ਗਤੀ ਮਿਲੇਗੀ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੀ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਮਦਦ ਹੋ ਸਕੇਗੀ | ਉਨਾਂ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼ ਅਤੇ ਸੁੰਦਰ ਬਣਾਉਣ ਲਈ ਸਮੂਹਿਕ ਯਤਨ ਬਹੁਤ ਜ਼ਰੂਰੀ ਹਨ ਅਤੇ ਸਕੂਲਾਂ ਰਾਹੀਂ
ਵਿਦਿਆਰਥੀਆਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਵਪਾਰਕ ਅਦਾਰਿਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾਵੇ | ਇਸ ਦੇ ਨਾਲ ਹੀ ਜਨਤਕ ਥਾਵਾਂ ਦੇ ਸੁੰਦਰੀ ਕਰਨ ਲਈ ਸਫਾਈ ਦੀ ਇਸ ਮੁਹਿੰਮ ਦਾ ਹਿੱਸਾ ਬਣ ਕੇ ਹਰ ਨਾਗਰਿਕ ਨੂੰ ਇਸ ਵਿੱਚ ਹਿੱਸਾ ਜਰੂਰ ਪਾਉਣਾ ਚਾਹੀਦਾ ਹੈ | ਮੀਟਿੰਗ ਵਿਚ ਮਜੂਦ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਇਸ ਮੁਹਿੰਮ ਨੂੰ ਸਫਲ ਕੀਤੇ ਜਾਣ ਲਈ ਆਪੋ ਆਪਣਾ ਯੋਗਦਾਨ ਪਾਏ ਜਾਣ ਦਾ ਪ੍ਰਣ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਫਿਨਲੈਂਡ ਤੋਂ ਪਰਤੇ ਚਾਰ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਅੱਡਾ ਦਾਖਾ ਵਿਖੇ ਐਡਹਾਕ ਕਮੇਟੀ ਫੈੱਡਰੇਸ਼ਨ ਏਟਕ ਦੀ ਜਨਰਲ ਕੌਂਸਲ ਮੀਟਿੰਗ <br/>
Ad Position 24