ਦੇਵੀਗੜ੍ਹ, 5 ਜੂਨ (ਰਾਜਿੰਦਰ ਸਿੰਘ ਮÏਜੀ)-ਖੇਤੀਬਾੜੀ ਲਈ ਸਰਕਾਰ ਵਲੋਂ ਦਿੱਤੀ ਜਾਂਦੀ ਯੂਰੀਆ ਖਾਦ ਦੀ ਦੁਰਵਰਤੋਂ ਕਰਕੇ ਪਸ਼ੂਆਂ ਦੀ ਫੀਡ ਵਿੱਚ ਮਿਲਾਵਟ ਕਰਨ ਵਾਲੀਆਂ ਕੰਪਨੀਆਂ ਦਾ ਮਾਮਲਾ ਗੰਭੀਰ ਰੂਪ ਧਾਰ ਗਿਆ ਹੈ¢ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕÏਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੁਝ ਫੀਡ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਖੇਤੀ ਵਾਲੀ ਸਬਸਿਡੀ ਵਾਲੀ ਯੂਰੀਆ ਦੀ ਵਰਤੋਂ ਪਸ਼ੂਆਂ ਦੀ ਫੀਡ ਵਿਚ ਕੀਤੀ ਜਾ ਰਹੀ ਹੈ, ਜੋ ਕਿ ਪਸ਼ੂ ਧਨ ਲਈ ਖ਼ਤਰਨਾਕ ਹੈ¢ਸਤਨਾਮ ਸਿੰਘ ਬੈਹਿਰੂ ਨੇ ਦੱਸਿਆ ਕਿ ਜਦੋਂ ਜਥੇਬੰਦੀ ਨੇ ਇਸ ਮਾਮਲੇ ਨੂੰ ਸਬੰਧਤ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਕੋਲ ਉਠਾਇਆ, ਤਾਂ ਉਨ੍ਹਾਂ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਉਨ੍ਹਾਂ ਕੋਲ ਸੈਂਪਲ ਭਰਨ ਅਤੇ ਚੈਕਿੰਗ ਕਰਨ ਦੇ ਅਧਿਕਾਰ ਨਹੀਂ ਹਨ¢ ਇਸ ਮਗਰੋਂ ਬਹਿਰੂ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ¢ ਸ੍ਰੀ ਭੰਡਾਰੀ ਨੇ ਅਧਿਕਾਰੀਆਂ ਦੇ ਇਸ ਰਵੱਈਏ 'ਤੇ ਹੈਰਾਨੀ ਪ੍ਰਗਟ ਕਰਦਿਆਂ ਤੁਰੰਤ ਸਾਰੇ ਪੰਜਾਬ ਦੇ ਸੰਬੰਧਤ ਅਧਿਕਾਰੀਆਂ ਨੂੰ ਲਿਖਤੀ ਆਦੇਸ਼ ਜਾਰੀ ਕੀਤੇ ਹਨ ਕਿ ਯੂਰੀਆ ਦੀ ਦੁਰਵਰਤੋਂ ਰੋਕਣ ਅਤੇ ਸੈਂਪਲ ਭਰਨ ਦੀ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਜਾਵੇ¢ ਬੈਹਿਰੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਸ੍ਰੀ ਕ੍ਰਿਸ਼ਨਾ ਕਿਰਪਾ ਇੰਡਸਟਰੀਜ਼, ਧਬਲਾਨ ਰੋਡ ਖ਼ਿਲਾਫ਼ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਵਲੋਂ 13 ਅਪ੍ਰੈਲ, 2026 ਨੂੰ ਥਾਣਾ ਬਖਸ਼ੀਵਾਲਾ ਵਿਖੇ ਮੁਕੱਦਮਾ ਨੰਬਰ 0039 ਦਰਜ ਕੀਤਾ ਗਿਆ ਸੀ¢ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਖੁਰਦ-ਬੁਰਦ ਕਰਨ ਲਈ ਹੁਣ ਰਾਜਸੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ¢ ਮਿਲਾਵਟਖੋਰਾਂ 'ਤੇ ਵਰ੍ਹਦਿਆਂ ਬਹਿਰੂ ਨੇ ਕਿਹਾ ਕਿ ਅੱਜ ਦੁੱਧ, ਫੀਡ, ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਤੱਕ ਵਿਚ ਬਿਨਾਂ ਕਿਸੇ ਡਰ ਦੇ ਮਿਲਾਵਟ ਕੀਤੀ ਜਾ ਰਹੀ ਹੈ¢ ਉਨ੍ਹਾਂ ਦੋਸ਼ ਲਾਇਆ ਕਿ ਕੁਝ ਭਿ੍ਸ਼ਟ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਜੇਬਾਂ ਗਰਮ ਕਰਕੇ ਅੱਖਾਂ ਮੀਟ ਲੈਂਦੇ ਹਨ, ਜੋ ਕਿ ਸਮਾਜ ਲਈ ਇਕ ਵੱਡਾ ਖ਼ਤਰਾ ਹੈ¢ ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ 'ਕਾਲੀਆਂ ਭੇਡਾਂ' ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਸ਼ੂ ਧਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ¢