ਸਮਾਣਾ, 5 ਮਾਰਚ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ | ਅਧਿਆਪਕਾਂ ਨੇ ਪੌਦੇ ਲਗਾਏ ਅਤੇ ਵਾਤਾਵਰਣ ਨੂੰ ਸ਼ੁੱਧ ਬਣਾਈ ਰੱਖਣ ਲਈ ਵਿਦਿਆਰਥੀਆਂ ਵਲੋਂ ਪੋਸਟਰ ਬਣਾਏ ਗਏ | ਇਸ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ ਨੇ ਕਿਹਾ ਕਿ ਅੱਜ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਲਈ ਵਿਆਪਕ ਮੁਹਿੰਮ ਵਿੱਢਣ ਦੀ ਸਖ਼ਤ ਲੋੜ ਹੈ | ਜੇਕਰ ਇਸ ਕੰਮ ਵਿਚ ਅਸੀ ਅਵੇਸਲੇ ਰਹੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਮੁਆਫ਼ ਨਹੀਂ ਕਰਨਗੀਆਂ | ਉਨ੍ਹਾਂ ਆਖਿਆ ਕਿ ਖ਼ਾਸ ਦਿਨ ਉਸ ਸਮੇਂ ਮਨਾਏ ਜਾਂਦੇ ਹਨ, ਜਦੋਂ ਉਸ ਦੀ ਹਸਤੀ ਨੂੰ ਮਿਟਾਉਣ ਲਈ ਯਤਨ ਹੋ ਰਹੇ ਹੋਣ | ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ |