15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

'ਯੁੱਧ ਨਸ਼ਿਆਂ ਵਿਰੁੱਧ' ਕਰਵਾਇਆ ਨਾਭਾ ਪ੍ਰਸ਼ਾਸਨ ਵਲੋਂ ਸੈਮੀਨਾਰ

Ad Position 21
No active advertisement
ਅਜੀਤ ਡੈਸਕ 06-06-2026
ਨਾਭਾ, 5 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਪਣੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ | ਇਸ ਪੜਾਅ ਤਹਿਤ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪੁਲਿਸ ਦੀ ਸਖ਼ਤੀ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਅਤੇ ਲੋਕ ਲਹਿਰ ਬਣਾਉਣਾ ਹੈ | ਇਸੇ ਤਹਿਤ ਨਾਭਾ ਪ੍ਰਸ਼ਾਸਨ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਨਾਭਾ ਪ੍ਰਸ਼ਾਸਨ, ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰ ਕੌਂਸਲਰਾਂ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਨਾਭਾ ਹਲਕੇ ਦੇ ਪਿੰਡਾਂ ਵਿਚ ਪਿੰਡ ਬਚਾਓ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਹਲਕੇ ਦੇ ਪਿੰਡਾਂ 'ਚੋਂ ਕਰੀਬ 80 ਫ਼ੀਸਦੀ ਨਸੇ ਦਾ ਖ਼ਾਤਮਾ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਕੇ ਨਸ਼ੇੜੀ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਦੀ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਵਿਚ ਮਦਦ ਕਰਨ ਤਾਂ ਜੋ ਸੂਬੇ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ | ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਅਤੇ ਉਪ ਮੰਡਲ ਮੈਜਿਸਟ੍ਰੇਟ ਅਰਵਿੰਦਰ ਪਾਲ ਸਿੰਘ ਸੋਮਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲੈ ਕੇ ਅੱਜ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਕੌਂਸਲਰਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਸੈਮੀਨਾਰ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਕੌਂਸਲਰਾਂ ਨੂੰ ਦੱਸਿਆ ਗਿਆ ਹੈ ਜੇਕਰ ਕੋਈ ਵੀ ਪਿੰਡ ਵਿਚ ਨਸ਼ਾ ਤਸਕਰੀ ਕਰਦਾ ਹੈ ਤਾਂ ਉਹ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕਰਨ ਤਾਂ ਜੋ ਨਸ਼ੇੜੀ ਤਸਕਰਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਾਇਆ ਜਾਵੇਗਾ | ਭੁਪਿੰਦਰ ਸਿੰਘ ਕੱਲਰ ਮਾਜਰੀ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਨੇ ਕਿਹਾ ਕਿ ਅਸੀਂ ਪਿੰਡਾਂ ਵਿਚ ਪਿੰਡ ਬਚਾਓ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਹਲਕੇ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਦਾ ਪਹਿਲੇ ਨੰਬਰ ਦਾ ਹਲਕਾ ਬਣਾਇਆ ਜਾ ਸਕੇ | ਸੈਮੀਨਾਰ ਵਿਚ ਉਪ ਮੰਡਲ ਮੈਜਿਸਟ੍ਰੇਟ ਏ.ਪੀ. ਸਿੰਘ ਸੋਮਲ, ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਧਰਮਿੰਦਰ ਸਿੰਘ ਸੁਖੇਵਾਲ, ਇੰਸਪੈਕਟਰ ਜਸਪ੍ਰੀਤ ਸਿੰਘ, ਇੰਸਪੈਕਟਰ ਗੁਰਵਿੰਦਰ ਸਿੰਘ ਸੰਧੂ, ਹਲਕਾ ਕੋਆਰਡੀਨੇਟਰ ਭੁਪਿੰਦਰ ਸਿੰਘ ਕੱਲਰਮਾਜਰੀ, ਮੇਜਰ ਸਿੰਘ ਤੁੰਗਾਂ, ਗੁਰਲਾਲ ਸਿੰਘ ਮੱਲੀ, ਪ੍ਰਧਾਨ ਅਮਨਦੀਪ ਸਿੰਘ ਕੋਟ, ਹਰਪ੍ਰੀਤ ਸਿੰਘ ਥੂਹੀ, ਕੁਲਵੰਤ ਸਿੰਘ ਖੱਟੜਾ, ਸਹਾਇਕ ਥਾਣੇਦਾਰ ਚਮਕੌਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੇ ਲੋਕ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ 'ਚ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ ਅਗਲੀ ਖ਼ਬਰ ਡੀ. ਸੀ. ਪੈਨਲ ਅੱਗੇ ਜ਼ਿਲ੍ਹੇ ਦੇ ਅਹਿਮ ਮਸਲੇ ਉਠਾਏ ਜਾਣਗੇ-ਸੰਯੁਕਤ ਕਿਸਾਨ ਮੋਰਚਾ
Ad Position 24