15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਕਰਮਚਾਰੀਆਂ ਨੇ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 06-06-2026
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਕਰਮਚਾਰੀ ਤਾਲਮੇਲ ਕਮੇਟੀ ਪੰਜਾਬ ਨੇ ਬਿਜਲੀ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਨਾਲ 24 ਮਈ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਸਰਬਸੰਮਤੀ ਫ਼ੈਸਲਿਆਂ ਨੂੰ ਲਾਗੂ ਨਾ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਨੋਟਿਸ ਜਾਰੀ ਕੀਤਾ ਹੈ | ਕਮੇਟੀ ਆਗੂਆਂ ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਤਿਗੁਰ ਸਿੰਘ ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਸੀ.ਐਮ.ਡੀ. ਦਫ਼ਤਰ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਕਰਮਚਾਰੀਆਂ ਦੀ ਯੋਗਤਾ ਅਤੇ ਤਜਰਬੇ ਦੀ ਜਾਂਚ ਕਰਕੇ ਉਨ੍ਹਾਂ ਨੂੰ ਵਿਭਾਗ ਵਿੱਚ ਸਿੱਧੇ ਠੇਕੇ 'ਤੇ ਰੱਖਣ ਦੀ ਪ੍ਰਕਿਰਿਆ 15 ਜੂਨ 2026 ਤੱਕ ਪੂਰੀ ਕਰ ਲਈ ਜਾਵੇਗੀ | ਇਸ ਤੋਂ ਇਲਾਵਾ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਦਿੱਤੀ ਜਾਣ ਵਾਲੀ ਰਕਮ ਅਤੇ ਜੀ.ਐਸ.ਟੀ. ਕਟੌਤੀ ਨੂੰ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਸ਼ਾਮਿਲ ਕਰਕੇ ਨਵਾਂ ਮੁੱਢਲਾ ਵੇਤਨ ਢਾਂਚਾ ਤੈਅ ਕਰਨ 'ਤੇ ਵੀ ਸਹਿਮਤੀ ਜਿਤਾਈ ਗਈ ਸੀ | ਕਰਮਚਾਰੀ ਆਗੂਆਂ ਨੇ ਦੋਸ਼ ਲਾਇਆ ਕਿ 3 ਜੂਨ ਤੱਕ ਵਿਭਾਗ ਵੱਲੋਂ ਇਨ੍ਹਾਂ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਕੋਈ ਠੋਸ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ, ਜਿਸ ਕਾਰਨ ਆਊਟਸੋਰਸ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮਾਂ ਸੀਮਾ ਅੰਦਰ ਸਮਝੌਤੇ ਅਨੁਸਾਰ ਹੁਕਮ ਜਾਰੀ ਨਾ ਕੀਤੇ ਗਏ ਤਾਂ ਸੂਬਾ ਪੱਧਰ 'ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਵਿਭਾਗੀ ਪ੍ਰਬੰਧਨ ਦੀ ਹੋਵੇਗੀ |ਤਾਲਮੇਲ ਕਮੇਟੀ ਨੇ ਮੰਗ ਕੀਤੀ ਕਿ ਮੀਟਿੰਗ ਵਿੱਚ ਲਏ ਗਏ ਸਾਰੇ ਫ਼ੈਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇ ਤਾਂ ਜੋ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਰਾਹਤ ਮਿਲ ਸਕੇ | ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦੀ ਅਣਦੇਖੀ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ਾਤਮਕ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਦੁਕਾਨ 'ਚ ਹੋਈ ਗੜਬੜ, ਬੀ.ਡੀ.ਪੀ.ਓ. ਦਫ਼ਤਰ ਨੇ ਆਰੰਭੀ ਜਾਂਚ ਪੜਤਾਲ ਅਗਲੀ ਖ਼ਬਰ ਨਗਰ ਨਿਗਮ ਵਲੋਂ ਸੁਵਿਧਾ ਕੈਂਪ 'ਚ ਐਨ. ਓ.ਸੀ. ਤੇ ਨਕਸ਼ਿਆਂ ਸੰਬੰਧੀ 32 ਫਾਈਲਾਂ ਦਾ ਨਿਪਟਾਰਾ-ਮੇਅਰ ਕੁੰਦਨ ਗੋਗੀਆ, ਕਮਿ...
Ad Position 24