29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਿੰਡ ਮਸੀਂਗਣ ਵਿਖੇ 12 ਨੂੰ ਹੋਵੇਗਾ ਸ਼ਾਨਦਾਰ ਕਬੱਡੀ ਟੂਰਨਾਮੈਂਟ, ਜੇਤੂਆਂ ਨੂੰ ਮਿਲਣਗੇ ਨਕਦ ਇਨਾਮ

Ad Position 21
No active advertisement
ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਗੁਰਨਾਮ ਸਿੰਘ, ਸਤਨਾਮ ਸਿੰਘ ਵਿਰਕ ਤੇ ਹੋਰ | ਅਜੀਤ ਤਸਵੀਰ <br/> 07-06-2026
ਦੇਵੀਗੜ੍ਹ, 6 ਜੂਨ (ਰਾਜਿੰਦਰ ਸਿੰਘ ਮੌਜੀ)-ਪੰਜਾਬੀਆਂ ਦੀ ਮਾਂ-ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਮਸ਼ੀਂਗਣ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੀਰ ਬਾਬਾ ਜੋਗੀ ਸ਼ਾਹ ਦੀ ਕਿਰਪਾ ਸਦਕਾ ਇਕ ਵਿਸ਼ਾਲ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਹ ਟੂਰਨਾਮੈਂਟ ਆਉਂਦੀ 12 ਜੂਨ ਨੂੰ ਪੂਰੇ ਉਤਸ਼ਾਹ ਨਾਲ ਹੋਵੇਗਾ | ਜਿਸ ਵਿਚ ਸੂਬੇ ਭਰ ਦੀਆਂ ਨਾਮਵਰ ਕਬੱਡੀ ਟੀਮਾਂ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੀਆਂ | ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਗੁਰਨਾਮ ਸਿੰਘ ਅਤੇ ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਪ੍ਰਬੰਧਕਾਂ ਵਲੋਂ ਖਿਡਾਰੀਆਂ ਦੇ ਹੌਸਲਾ ਵਧਾਉਣ ਲਈ ਇਨਾਮਾਂ ਦੀ ਰਾਸ਼ੀ ਖੁੱਲੇ ਦਿਲ ਨਾਲ ਰੱਖੀ ਗਈ ਹੈ | ਮਰਦਾਂ ਦੇ ਕਬੱਡੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 1 ਲੱਖ ਰੁਪਏ, ਦੂਜੇ ਸਥਾਨ ਵਾਲੀ ਨੂੰ 70 ਹਜ਼ਾਰ ਰੁਪਏ, ਤੀਜੇ ਸਥਾਨ ਵਾਲੀ ਨੂੰ 15 ਹਜ਼ਾਰ ਰੁਪਏ ਅਤੇ ਚੌਥੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 10 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਟੂਰਨਾਮੈਂਟ ਵਿਚ ਕੁੜੀਆਂ ਦੀ ਕਬੱਡੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਮਹਿਲਾ ਕਬੱਡੀ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੀ ਟੀਮ ਨੂੰ 31 ਹਜ਼ਾਰ ਰੁਪਏ ਅਤੇ ਦੂਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ |
ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਹੀ ਨਸ਼ਿਆਂ ਤੋਂ ਦੂਰ ਰੱਖਣ ਦਾ ਇਕੋ-ਇਕ ਸਾਧਨ ਹਨ, ਇਸ ਲਈ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਵਲੋਂ ਖੇਡ ਪ੍ਰੇਮੀਆਂ ਨੂੰ ਇਸ ਟੂਰਨਾਮੈਂਟ ਦਾ ਆਨੰਦ ਮਾਨਣ ਲਈ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ | ਇਸ ਮੌਕੇ ਕਰਨੈਲ ਸਿੰਘ, ਅਮਰੀਕ ਸਿੰਘ, ਮੰਗਲ ਸਿੰਘ, ਚੇਅਰਮੈਨ ਨਰਿੰਦਰ ਕੁਮਾਰ ਸ਼ਰਮਾ, ਮਹਿੰਦਰ ਸਿੰਘ, ਸਾਹਿਬ ਸਿੰਘ, ਗੁਰਵਿੰਦਰ ਸਿੰਘ ਧਾਲੀਵਾਲ ਅਤੇ ਹਰਪਿੰਦਰ ਸਿੰਘ ਹੈਪੀ ਸਮੇਤ ਪਿੰਡ ਦੇ ਹੋਰ ਮੁਹਤਬਰ ਵਿਅਕਤੀ ਹਾਜ਼ਰ ਸਨ | ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਲਾਕਾ ਨਿਵਾਸੀਆਂ ਵਿਚ ਇਸ ਖੇਡ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਲਾਠੀਚਾਰਜ ਖ਼ਿਲਾਫ਼ ਸਰਕਾਰ 'ਤੇ ਵਰ੍ਹੇ ਚÏਧਰੀ ਨਿਰਮਲ ਸਿੰਘ ਭੱਟੀਆ ਅਗਲੀ ਖ਼ਬਰ ਡਾਕਟਰ ਨੇ ਪਟਿਆਲਾ ਪੁਲਿਸ 'ਤੇ ਕੁੱਟਮਾਰ ਤੇ ਅਗਵਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਲਾਏ ਦੋਸ਼ <br/>
Ad Position 24