29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਸਰਕਾਰ ਅਪ੍ਰੈਂਟਿਸ ਬੇਰੁਜ਼ਗਾਰਾਂ ਨੂੰ ਲਾਠੀਆਂ ਦੇ ਨਿਸ਼ਾਨ ਦੇਣ ਦੀ ਬਜਾਏ ਰੁਜ਼ਗਾਰ ਦੇਵੇ-ਡੀ.ਐਮ.ਐਫ.

Ad Position 21
No active advertisement
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਧਰਨੇ 'ਚ ਸ਼ਮੂਲੀਅਤ ਕਰਦੇ ਹੋਏ | ਅਜੀਤ ਤਸਵੀਰ <br/> 07-06-2026
ਪਟਿਆਲਾ, 6 ਜੂਨ (ਗੁਰਪ੍ਰੀਤ ਸਿੰਘ ਚੱਠਾ)-2600 ਬੇਰੁਜ਼ਗਾਰ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਲਾਈਨਮੈਨ ਅਪ੍ਰੈਂਟਸ਼ਿਪ ਯੂਨੀਅਨ ਪੰਜਾਬ ਵਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਵਿਚ ਅੱਜ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਝੰਡੇ ਹੇਠ ਮੁਲਾਜ਼ਮ ਸ਼ਾਮਿਲ ਹੋਏ | ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰਾਂ ਦੀਆਂ ਮੰਗਾਂ ਦੀ ਹਮਾਇਤ ਕੀਤੀ ਅਤੇ ਕੱਲ੍ਹ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ 'ਆਪ' ਸਰਕਾਰ ਜੋ ਚੋਣਾਂ ਤੋਂ ਪਹਿਲਾਂ ਧਰਨਿਆਂ ਵਿਚ ਬੋਲਦੀ ਰਹੀ ਕਿ ਸਾਡੀ ਸਰਕਾਰ ਆਉਣ 'ਤੇ ਪੰਜਾਬ ਨੂੰ ਧਰਨਾ ਮੁਕਤ ਬਣਾਇਆ ਜਾਵੇਗਾ | ਪਰ ਅੱਜ ਨੰਗੇ ਚਿੱਟੇ ਰੂਪ ਵਿੱਚ ਕਾਰਪੋਰੇਟਾਂ ਦੀ ਦਲਾਲੀ ਕਰ ਰਹੀ ਹੈ | ਅੱਜ ਪੰਜਾਬ ਸਰਕਾਰ ਬੇਰੁਜ਼ਗਾਰਾਂ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹੀ ਰਵਈਆ ਅਪਣਾ ਕਿ ਲੋਕਾਂ ਦੇ ਸੰਘਰਸ਼ਾਂ ਨੂੰ ਪੁਲਿਸ ਜਬਰ ਨਾਲ ਦਿਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ | ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਗੁਰਜੀਤ ਘੱਗਾ ਅਤੇ ਹਰਿੰਦਰ ਪਟਿਆਲਾ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਉੱਪਰ ਤਸ਼ੱਦਦ ਢਾਹ ਰਹੇ ਪੁਲਿਸ ਮੁਲਾਜ਼ਮਾਂ ਉੱਪਰ ਪਰਚੇ ਦਰਜ ਕਰਕੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ | ਅਤੇ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਸਰਕਾਰ ਨੇ ਵਾਅਦੇ ਕੀਤੇ ਉਨ੍ਹਾਂ ਨੂੰ ਪੂਰਾ ਕਰੇ ਅਤੇ ਅਪ੍ਰੈਂਟਿਸਸ਼ਿਪ ਪਾਸ ਬੇਰੁਜ਼ਗਾਰਾਂ ਨਾਲ ਸਰਕਾਰ ਗੱਲਬਾਤ ਕਰਕੇ ਉਨਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ | ਇਨ੍ਹਾਂ ਤੋਂ ਇਲਾਵਾ ਕਿ੍ਸ਼ਨ ਚੌਹਾਣਕੇ, ਰਵਿੰਦਰ ਕੰਬੋਜ, ਐਸ.ਐਸ.ਏ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਚਮਕੌਰ ਅੰਟਾਲ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਤੋਂ ਪਰਮਵੀਰ ਸਿੰਘ ਵੀ ਸ਼ਾਮਿਲ ਹੋਏ¢
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਟਿਵਾਣਾ ਦਾ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਚੇਅਰਮੈਨ ਬਣਨ 'ਤੇ ਚੇਅਰਮੈਨ ਅਬਲੋਵਾਲ ਤੇ ਉਨ੍ਹਾਂ ਦੀ ਟੀਮ ਨੇ ਕੀਤਾ ਸਨ... ਅਗਲੀ ਖ਼ਬਰ ਬਿੱਟੂ ਚੱਠਾ ਨੇ ਹਰਸ਼ਦੀਪ ਸਿੰਘ ਨੂੰ ਕੀਤਾ ਸਨਮਾਨਿਤ
Ad Position 24