29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਿੱਟੂ ਚੱਠਾ ਨੇ ਹਰਸ਼ਦੀਪ ਸਿੰਘ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-06-2026
ਪਟਿਆਲਾ, 6 ਜੂਨ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਪਟਿਆਲਾ ਦਿਹਾਤੀ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਹਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਦਿ੍ੜ ਇਰਾਦੇ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. (ਬੈਚ 2021-2023) ਵਿਚ ਸਫਲਤਾ ਹਾਸਲ ਕਰਨ ਤੋਂ ਬਾਅਦ ਸ਼ਾਨਦਾਰ ਪ੍ਰਾਪਤੀ ਦਰਜ ਕਰਵਾਈ ਹੈ | ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਵਲੋਂ ਹਰਸ਼ਦੀਪ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਰਸ਼ਦੀਪ ਵਰਗੇ ਹੋਣਹਾਰ ਨੌਜਵਾਨ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ ਅਤੇ ਹੋਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ ਹਨ | ਜਸਪਾਲ ਸਿੰਘ ਬਿੱਟੂ ਚੱਠਾ ਨੇ ਹਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਨਾ ਸਿਰਫ ਪਰਿਵਾਰ ਲਈ, ਸਗੋਂ ਪੂਰੇ ਪਟਿਆਲਾ ਦਿਹਾਤੀ ਇਲਾਕੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਹਰਸ਼ਦੀਪ ਸਿੰਘ ਭਵਿੱਖ ਵਿਚ ਭਾਰਤੀ ਸਸ਼ਸਤਰ ਬਲਾਂ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਕੇ ਦੇਸ ਦੀ ਸੇਵਾ ਕਰਨਗੇ | ਸਮੂਹ ਇਲਾਕਾ ਵਾਸੀਆਂ ਵਲੋਂ ਹਰਸ਼ਦੀਪ ਸਿੰਘ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਦਿਲੋਂ ਵਧਾਈਆਂ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਮਾਲਵਿੰਦਰ ਸਿੰਘ ਮੱਲ੍ਹੀ ਕੌਂਸਲਰ, ਅਨਮੋਲ ਚੱਠਾ ਤੇ ਸਾਹਿਬ ਸਿੰਘ ਵਿਰਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਟਿਵਾਣਾ ਦਾ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਚੇਅਰਮੈਨ ਬਣਨ 'ਤੇ ਚੇਅਰਮੈਨ ਅਬਲੋਵਾਲ ਤੇ ਉਨ੍ਹਾਂ ਦੀ ਟੀਮ ਨੇ ਕੀਤਾ ਸਨ... ਅਗਲੀ ਖ਼ਬਰ ਪੰਜਾਬ ਸਰਕਾਰ ਅਪ੍ਰੈਂਟਿਸ ਬੇਰੁਜ਼ਗਾਰਾਂ ਨੂੰ ਲਾਠੀਆਂ ਦੇ ਨਿਸ਼ਾਨ ਦੇਣ ਦੀ ਬਜਾਏ ਰੁਜ਼ਗਾਰ ਦੇਵੇ-ਡੀ.ਐਮ.ਐਫ.
Ad Position 24