29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਪਰਮਜੀਤ ਸਿੰਘ ਕੈਂਥ ਨੇ ਕੀਤੀ ਮੁਲਾਕਾਤ

Ad Position 21
No active advertisement
ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿਲੋਂ ਨੂੰ ਮਿਲਦੇ ਹੋਏ ਪਰਮਜੀਤ ਸਿੰਘ ਕੈਂਥ ਅਤੇ ਹੋਰ | ਤਸਵੀਰ : ਵਰਿੰਦਰ ਵਰਮਾ <br/> 07-06-2026
ਨਾਭਾ, 6 ਜੂਨ (ਵਰਿੰਦਰ ਵਰਮਾ)-ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਸਮੇਤ ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੀ ਭਵਿੱਖੀ ਰਣਨੀਤੀ, ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਉਨਾਂ ਦਾਅਵਾ ਕੀਤਾ ਕਿ ਆਉਣ ਵਾਲੀਆ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬਾ ਪੰਜਾਬ ਵਿੱਚ ਭਾਜਪਾ ਪਾਰਟੀ ਸਰਕਾਰ ਬਣਾਏਗੀ | ਇਸ ਮੌਕੇ ਮਹਿੰਦਰ ਨਿਰਾਲਾ, ਰਣਜੀਤ ਰਾਣਾ, ਬਲਵਿੰਦਰ ਹਨੀ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਬੱਬਲੂ ਖੋਰਾ ਨੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਹਰਿਆਊ ਕੀਤਾ ਸਵਾਗਤ ਅਗਲੀ ਖ਼ਬਰ ਐਡੂਮੌਂਟ ਵਰਲਡ ਸਕੂਲ 'ਚ 'ਆਰਟ ਆਫ਼ ਲਿਵਿੰਗ' ਦਾ ਪੰਜ ਦਿਨਾ ਵਿਸ਼ੇਸ਼ ਕੈਂਪ ਸਮਾਪਤ
Ad Position 24