29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਅੰਦਰ ਮਾੜੇ ਹਾਲਾਤ, ਜੀਵਨ ਦਾ ਔਖਾ ਸਫਰ-ਹੈਰੀ ਮਾਨ

Ad Position 21
No active advertisement
ਅਜੀਤ ਡੈਸਕ 07-06-2026
ਭੁੱਨਰਹੇੜੀ, 6 ਜੂਨ (ਧਨਵੰਤ ਸਿੰਘ)-ਪੰਜਾਬ ਰਾਜ ਦੇ ਸਾਬਕਾ ਸੂਚਨਾ ਕਮਿਸ਼ਨਰ ਅਤੇ ਕਾਂਗਰਸ ਪਾਰਟੀ ਵਲੋਂ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਕਿਹਾ ਕਿ ਪੰਜਾਬ ਇਸ ਵੇਲੇ ਮਾੜੇ ਹਾਲਾਤ ਵਿਚੋਂ ਲੰਘ ਰਿਹਾ ਹੈ | ਇਸ ਨੂੰ ਜੀਵਨ ਦਾ ਔਖਾ ਸਫਰ ਆਖਿਆ ਜਾ ਸਕਦੇ, ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਲੋਕ ਹੁਣ ਕਾਂਗਰਸ ਦੇ ਰਾਜ ਨੂੰ ਯਾਦ ਕਰਦੇ ਹੋਏ ਪਛਤਾਵਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖਰਾਬ ਹੋ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ | 'ਅਜੀਤ' ਨਾਲ ਗੱਲਬਾਤ ਦੌਰਾਨ ਕਿਹਾ ਕਿ ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਨੇ ਆਮ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਵਪਾਰੀ, ਕਾਰੋਬਾਰੀ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਲੋਕ ਹਮੇਸ਼ਾਂ ਡਰ ਵਿੱਚ ਜੀ ਰਹੇ ਹਨ, ਉਨ੍ਹਾਂ ਕਿਹਾ ਕਿ ਵਟਸਐਪ ਕਾਲ ਕਿਸ ਨੂੰ ਕਦੋ ਫਿਰੌਤੀ ਦੀ ਮੰਗ ਕਰ ਦਿੱਤੀ ਜਾਵੇ | ਇਹ ਆਮ ਗੱਲ ਹੈ, ਸਾਇਬਰ ਕਰਾਇਮ ਵੀ ਲਗਾਤਾਰ ਵੱਧ ਰਿਹਾ ਹੈ | ਅਜਿਹੇ ਹਾਲਾਤਾਂ ਵਿਚ ਜੀਵਨ ਬਤੀਤ ਕਰਨਾ ਇਕ ਕੌੜਾ ਤਜਰਬਾ ਔਖਾ ਸਫਰ ਹੈ | ਹੈਰੀ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋਈ ਹੈ,ਅਤੇ ਪੰਜਾਬ ਵਿਕਾਸ ਪੱਖੋਂ ਪਿੱਛੇ ਜਾ ਰਿਹਾ ਹੈ | ਕਾਂਗਰਸ ਸਰਕਾਰ ਦੇ ਸਮੇਂ ਹਲਕਾ ਸਨੌਰ ਵਿੱਚ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਹੈਰੀ ਮਾਨ ਨੇ ਦੱਸਿਆ ਕਿ ਬਹਾਦਰਗੜ੍ਹ ਇਲਾਕੇ ਦੇ ਪਿੰਡਾਂ ਲਈ ਕਰੀਬ 70 ਕਰੋੜ ਰੁਪਏ ਦੇ ਪ੍ਰੋਜੈਕਟ ਲਿਆਂਦੇ ਗਏ ਸਨ, ਜਿਸ ਨਾਲ ਲਗਭਗ 70 ਪਿੰਡਾਂ ਨੂੰ ਸਿੱਧਾ ਲਾਭ ਮਿਲਿਆ | ਨਹਿਰੀ ਪਾਣੀ ਦੀ ਸਪਲਾਈ ਪੀਣ ਲਈ ਵੀ ਇਨ੍ਹਾਂ ਪਿੰਡਾਂ ਤੱਕ ਪਹੁੰਚਾਈ ਗਈ | ਉਨ੍ਹਾਂ ਹੋਰ ਦੱਸਿਆ ਕਿ ਚੰਡੀਗੜ੍ਹ-ਬਠਿੰਡਾ ਦੱਖਣੀ ਬਾਈਪਾਸ ਤੋਂ ਸਨੌਰ ਲਈ ਸਰਵਿਸ ਸੜਕ ਤਿਆਰ ਕਰਵਾਈ ਗਈ, ਜਿਸ ਨਾਲ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ | ਇਸ ਦੇ ਨਾਲ ਹੀ ਭੁੱਨਰਹੇੜੀ, ਬਲਵੇੜਾ ਅਤੇ ਦੇਵੀਗੜ੍ਹ ਵਰਗੇ ਖੇਤਰਾਂ ਨੂੰ ਵੱਡੇ ਪੱਧਰ 'ਤੇ ਫੰਡ ਜਾਰੀ ਕੀਤੇ ਗਏ, ਅਤੇ ਸੇਖੂਪੁਰ ਤੇ ਵੱਡੀ ਨਦੀ ਸਮੇਤ ਕਈ ਹੋਰ ਪੁਲਾਂ ਦੀ ਨਿਰਮਾਣ ਕਾਰਵਾਈ ਕੀਤੀ ਗਈ | ਹੈਰੀ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਦੀ ਉਡੀਕ ਕਰਨੀ ਪੈ ਰਹੀ ਹੈ, ਜਦਕਿ ਸਰਕਾਰੀ ਮੁਲਾਜ਼ਮ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ | ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਗੈਸ, ਤੇਲ ਦੀਆਂ ਕੀਮਤਾਂ 'ਚ ਵਾਧਾ ਲੋਕਾਂ 'ਤੇ ਵਾਧੂ ਬੋਝ-ਚੇਤਨ ਸਿੰਘ ਜੌੜਾਮਾਜਰਾ ਅਗਲੀ ਖ਼ਬਰ ਐਡਵੋਕੇਟ ਬੱਬਲੂ ਖੋਰਾ ਨੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਹਰਿਆਊ ਕੀਤਾ ਸਵਾਗਤ
Ad Position 24