15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮੁਲਾਜ਼ਮ-ਮੁਕਤ ਪੰਜਾਬ' ਬਣਾਉਣ 'ਤੇ ਤੁਲੀ ਸਰਕਾਰ - ਕਿ੍ਸ਼ਨ ਸਿੰਘ ਸਨੌਰ

Ad Position 21
No active advertisement
ਅਜੀਤ ਡੈਸਕ 08-06-2026
ਸਨੌਰ, 7 ਜੂਨ (ਮੋਹਨ ਸਿੰਘ ਭੱਟੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮੇਟੀ ਮੈਂਬਰ ਕਿ੍ਸ਼ਨ ਸਿੰਘ ਸਨੌਰ ਨੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਮੌਜੂਦਾ ਸਰਕਾਰ ਨਵੀਆਂ ਭਰਤੀਆਂ ਕਰਨ ਤੋਂ ਭੱਜ ਰਹੀ ਹੈ ਅਤੇ ਆਪਣੇ ਹੱਕ ਮੰਗ ਰਹੇ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਦੋਂ ਉਨ੍ਹਾਂ ਨੂੰ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਸਨੌਰ ਨੇ ਬੇਬਾਕੀ ਨਾਲ ਜਵਾਬ ਦਿੰਦਿਆਂ ਕਿਹਾ, ''ਪੰਜਾਬ ਸਰਕਾਰ ਨਵੀਂ ਭਰਤੀ ਨਾ ਕਰਕੇ ਅਤੇ ਆਪਣਾ ਹੱਕ ਮੰਗ ਰਹੇ ਮੁਲਾਜ਼ਮ ਵਰਗ 'ਤੇ ਡਾਂਗਾਂ ਚਲਾ ਕੇ ਪੰਜਾਬ ਨੂੰ 'ਮੁਲਾਜ਼ਮ-ਮੁਕਤ' ਕਰਨ ਦੇ ਰਾਹ 'ਤੇ ਚੱਲ ਰਹੀ ਹੈ | ਸਰਕਾਰ ਨੂੰ ਜਨਤਾ ਸਾਹਮਣੇ ਸਪਸ਼ਟ ਕਰਨਾ ਚਾਹੀਦਾ ਹੈ ਕਿ ਆਖ਼ਰ ਉਹ ਕਰਨਾ ਕੀ ਚਾਹੁੰਦੀ ਹੈ | ਮੁੱਖ ਮੰਤਰੀ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਅਕਾਲੀ ਆਗੂ ਨੇ ਕਿਹਾ ਕਿ ਚੋਣਾਂ ਵੇਲੇ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਅੱਜ ਖ਼ੁਦ ਪੰਜਾਬ ਦੇ ਭਵਿੱਖ 'ਤੇ ਡਾਂਗਾਂ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਹਰ ਕੋਝਾ ਹੀਲਾ ਵਰਤ ਰਹੀ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ | ਸ਼ੋ੍ਰਮਣੀ ਅਕਾਲੀ ਦਲ ਦਾ ਸਟੈਂਡ ਸਪਸ਼ਟ ਕਰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ, ''ਅਕਾਲੀ ਦਲ ਨੌਜਵਾਨਾਂ ਅਤੇ ਮੁਲਾਜ਼ਮਾਂ 'ਤੇ ਹੋਏ ਇਸ ਤਸ਼ੱਦਦ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ | ਅਸੀਂ ਸਰਕਾਰ ਨੂੰ ਤਾਕੀਦ ਕਰਦੇ ਹਾਂ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ | ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਸ਼ੋ੍ਰਮਣੀ ਅਕਾਲੀ ਦਲ ਮੁਲਾਜ਼ਮਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਤਿੱਖਾ ਸੰਘਰਸ਼ ਵਿੱਢੇਗਾ ਅਤੇ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਾ ਦੇਵੇਗਾ |'' ਇਸ ਮੌਕੇ ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਲਖਵਿੰਦਰ ਸਿੰਘ ਨੰਬਰਦਾਰ ਪਿੰਡ ਜੋਗੀਪੁਰ, ਰਾਮ ਚੰਦਰ ਜੋਗੀਪੁਰ, ਸੁਖਦੇਵ ਸਿੰਘ ਖਾਕਟਾਂ, ਹਰਜੀਤ ਸਿੰਘ ਜੋਗੀਪੁਰ, ਲਖਵਿੰਦਰ ਸਿੰਘ ਪ੍ਰਧਾਨ ਆਲ ਸਕੂਲ ਟਰਾਂਸਪੋਰਟ ਯੂਨੀਅਨ ਜ਼ਿਲ੍ਹਾ ਪਟਿਆਲਾ, ਹਰਜਿੰਦਰ ਸਿੰਘ, ਚਰਨਜੀਤ ਸਿੰਘ ਬਿੱਟੂ, ਸੁਖਦੇਵ ਸਿੰਘ, ਇੰਦਰਜੀਤ ਸਿੰਘ, ਜਥੇਦਾਰ ਪ੍ਰਕਾਸ਼ ਸਿੰਘ ਸਨੌਰ, ਜਸਵੀਰ ਸਿੰਘ ਸੋਨੀ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਾਭਾ ਦੇ ਪਿੰਡ ਚੱਠੇ ਦੀ ਪੰਚਾਇਤ ਨੇ ਆਪਸੀ ਭਾਈਚਾਰਕ ਸਾਂਝ ਦਾ ਪਾਇਆ ਮਤਾ ਅਗਲੀ ਖ਼ਬਰ ਆਰ.ਪੀ.ਆਈ. ਅਠਾਵਲੇ ਪਾਰਟੀ ਵਲੋਂ ਪ੍ਰੀਸਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਕੀਤਾ ਨਿਯੁਕਤ
Ad Position 24