ਸਮਾਣਾ, 7 ਜੂਨ (ਪ੍ਰੀਤਮ ਸਿੰਘ ਨਾਗੀ)-ਪੰਜਾਬ ਵਿਚ ਵਿਰੋਧੀ ਪਾਰਟੀਆਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਖ਼ਿਲਾਫ਼ ਕੋਈ ਮੁੱਦਾ ਨਹੀਂ ਲੱਭ ਰਿਹਾ ਜਿਸ ਕਾਰਨ ਉਹ ਪੂਰੀ ਤਰ੍ਹਾਂ ਬੌਖਲਾਹਟ ਵਿਚ ਹਨ ਪਰ ਉਨ੍ਹਾਂ ਦੀ ਦਾਲ ਨਹੀਂ ਗਲ਼ ਰਹੀ | ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਪੰਜਾਬ ਦਾ ਹਰ ਵਰਗ ਖ਼ੁਸ਼ ਹੈ ਤੇ ਪੰਜਾਬ ਵਿਚ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ | ਇਹ ਵਿਚਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਇੱਥੇ ਵੱਖ-ਵੱਖ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ, ਵਪਾਰੀ, ਮੁਲਾਜ਼ਮ ਤੇ ਮਜ਼ਦੂਰ ਭਾਈਚਾਰਾ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹੈ ਤੇ ਲੋਕ ਹੋਰ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਦੇ ਕਾਫ਼ੀ ਚੰਗੇ ਨਤੀਜੇ ਆ ਰਹੇ ਹਨ ਤੇ ਜਿਵੇਂ ਜਿਵੇਂ ਲੋਕ ਇਸ ਮੁਹਿੰਮ ਦਾ ਹਿੱਸਾ ਬਣਨਗੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਵੀ ਪੰਜਾਬ ਦੇਸ਼ ਦੇ ਹੋਰ ਰਾਜਾਂ ਨਾਲੋਂ ਕਾਫ਼ੀ ਅੱਗੇ ਹੈ | ਮੁਹੱਲਾ ਕਲੀਨਿਕਾਂ ਤੇ 10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਫ਼ੀ ਲੋਕ ਲਾਭ ਲੈ ਰਹੇ ਹਨ | ਰੱਖੜਾ ਨੇ ਆਪਣੀ ਮੁਲਾਕਾਤ ਸਮੇਂ ਦੱਸਿਆ ਕਿ ਕਿਸਾਨ ਹਰ ਪੱਖੋਂ ਖ਼ੁਸ਼ ਹੈ | ਕਿਸਾਨਾਂ ਨੂੰ ਪੂਰੀ ਬਿਜਲੀ ਮਿਲ ਰਹੀ ਹੈ ਉਹ ਵੀ ਦਿਨ ਸਮੇਂ, ਇਸ ਦੇ ਨਾਲ ਹੀ ਨਹਿਰਾਂ ਵਿਚ ਪਾਣੀ ਪਹੁੰਚ ਰਿਹਾ ਹੈ | ਇਸ ਸਰਕਾਰ ਸਮੇਂ ਕਿਸਾਨ ਦੀ ਹਰ ਫ਼ਸਲ ਬਿਨਾਂ ਕਿਸੇ ਦਿੱਕਤ ਦੇ ਖ਼ਰੀਦ ਕੀਤੀ ਗਈ ਹੈ | ਪੰਜਾਬ ਦੇ ਨੌਜਵਾਨ ਜੋ ਕਾਫ਼ੀ ਵੱਡੀ ਗਿਣਤੀ ਵਿਚ ਵਿਦੇਸ਼ ਜਾ ਰਹੇ ਹਨ ਇਸ ਵਰਤਾਰੇ 'ਤੇ ਵੀ ਕਾਫ਼ੀ ਰੋਕ ਲੱਗ ਚੁੱਕੀ ਹੈ ਅਤੇ ਪੰਜਾਬ ਦੀ ਹੁਣ ਤੱਕ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਆਪਣੇ ਚੋਣ ਮੈਨੀਫੈਸਟੋ ਦੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ | ਇਸ ਮੌਕੇ ਮਨਜਿੰਦਰ ਸਿੰਘ ਰਾਣਾ ਸੇਖੋਂ, ਅਸ਼ੋਕ ਮੋਦਗਿਲ, ਗੁਰਦਿਆਲ ਸਿੰਘ ਰੰਧਾਵਾ, ਗੁਰਦੀਪ ਸ਼ਰਮਾ, ਗਗਨ ਨਾਗੀ, ਹਰਿੰਦਰ