14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤੀ ਕਿਸਾਨ ਯੂਨੀਅਨ ਦੀ ਪਟਿਆਲਾ ਇਕਾਈ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 08-06-2026
ਬਹਾਦਰਗੜ੍ਹ, 7 ਜੂਨ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਰਾਏਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਨੇ ਵੀ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਪਟਿਆਲਾ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਨੌਕਰੀਆਂ ਦੀ ਮੰਗ ਕਰਦੇ ਹੋਏ ਸਿਖਲਾਈ ਪ੍ਰਾਪਤ ਪਰੰਤੂ ਬੇਰੁਜ਼ਗਾਰ ਨੌਜਵਾਨਾਂ 'ਤੇ ਲਾਠੀਚਾਰਜ ਦਾ ਸਖ਼ਤ ਨੋਟਿਸ ਲਿਆ ਗਿਆ ਹੈ | ਇਸ ਮੌਕੇ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਇਸ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ | ਸਿੱਧੂਪੁਰ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਯੂਰੀਆ ਖਾਦ ਲੈਣ ਵਿਚ ਬਹੁਤ ਦਿੱਕਤ ਆ ਰਹੀ ਹੈ, ਇਸ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਨਹਿਰੀ ਪਾਣੀ ਦੀ ਪੈਪਲਾਇਨ ਸਹੀ ਢੰਗ ਨਾਲ ਪਾਈ ਜਾਵੇ ਤਾਂ ਕਿ ਹਰ ਏਕੜ ਨੂੰ ਪਾਣੀ ਲਾਇਆ ਜਾਵੇ | ਜਥੇਬੰਦੀ ਵਲੋਂ ਭਾਰਤ ਅਤੇ ਅਮਰੀਕਾ ਸਮਝੌਤੇ ਦਾ ਪੂਰਨ ਤੌਰ 'ਤੇ ਬਾਈਕਾਟ ਕਰਕੇ ਇਹ ਸਮਝੌਤਾ ਜਲਦ ਵਾਪਸ ਲੈਣ ਦੀ ਮੰਗ ਕੀਤੀ ਗਈ | ਇਸ ਮੌਕੇ ਪਟਿਆਲਾ ਬਲਾਕ ਪ੍ਰਧਾਨ ਸਤਵੰਤ ਸਿੰਘ, ਭੁਨਰਹੇੜੀ ਬਲਾਕ ਪ੍ਰਧਾਨ ਗੁਰਮੁੱਖ ਸਿੰਘ, ਸ਼ੰਭੂ ਬਲਾਕ ਪ੍ਰਧਾਨ ਪ੍ਰਦੀਪ ਸਿੰਘ, ਸਨੌਰ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਰਾਠੀਆਂ, ਸਨੌਰ ਬਲਾਕ ਜਰਨਲ ਸਕੱਤਰ ਸੁਖਵਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਬਖਸੀਸ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਟਹਿਲ ਸਿੰਘ, ਸਨੌਰ ਬਲਾਕ ਮੀਤ ਪ੍ਰਧਾਨ ਸੰਤੋਖ ਸਿੰਘ ਅਤੇ ਦਿਆਲ ਸਿੰਘ ਖ਼ਜ਼ਾਨਚੀ, ਸੇਵਾ ਸਿੰਘ ਜਸਵੰਤ ਸਿੰਘ, ਜਗਦੀਸ਼ ਸਿੰਘ ਲਖੋਮਾਜਰਾ, ਬੰਤ ਸਿੰਘ ਪਵਰੀ, ਜਰਨੈਲ ਸਿੰਘ, ਤਰਲੋਚਨ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਭਾਜਪਾ ਦਾ ਗਰਾਫ਼ ਦਿਨੋ-ਦਿਨ ਵਧ ਰਿਹੈ-ਵਿਰਕ, ਕੈਂਥ ਅਗਲੀ ਖ਼ਬਰ ਵਾਤਾਵਰਨ ਸੰਭਾਲਣ ਲਈ ਹੰਭਲਾ ਮਾਰਨ ਦੀ ਲੋੜ, ਪੌਦਿਆਂ ਤੋਂ ਬਗੈਰ ਮਨੁੱਖੀ ਜੀਵਨ ਅਧੂਰਾ-ਮੇਅਰ ਕੁੰਦਨ ਗੋਗੀਆ
Ad Position 24