14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤ ਵਿਕਾਸ ਪਰਿਸ਼ਦ ਇਕਾਈ ਨਾਭਾ ਵਲੋਂ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Ad Position 21
No active advertisement
ਅਜੀਤ ਡੈਸਕ 08-06-2026
ਨਾਭਾ 5 ਜੂਨ (ਵਰਿੰਦਰ ਵਰਮਾ)-ਭਾਰਤ ਵਿਕਾਸ ਪਰਿਸ਼ਦ ਇਕਾਈ ਨਾਭਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹਵਾਦਾਰ ਅਤੇ ਛਾਂਦਾਰ ਪੌਦੇ ਲਗਾ ਕੇ ਮਨਾਇਆ ਗਿਆ ਅਤੇ ਲੋਕਾਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ | ਪੌਦੇ ਲਗਾਉਣ ਉਪਰੰਤ ਸੂਬਾ ਵਿੱਤ ਸਕੱਤਰ ਅਸ਼ਵਨੀ ਮਦਾਨ ਅਤੇ ਜਰਨਲ ਸਕੱਤਰ ਵਿਕਾਸ ਮਿੱਤਲ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ | ਇਸ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਵੱਧ ਰਹੇ ਪ੍ਰਦੂਸ਼ਣ, ਜਲਵਾਯੂ ਪਰਿਵਰਤਨ ਅਤੇ ਜੰਗਲਾਂ ਦੀ ਕਟਾਈ ਵਰਗੀਆਂ ਗੰਭੀਰ ਸਮੱਸਿਆਵਾਂ ਪ੍ਰਤੀ ਸੁਚੇਤ ਕਰਨਾ ਹੈ | ਉਨ੍ਹਾਂ ਕਿਹਾ ਕਿ ਆਪਣੇ ਨੇੜਲੇ ਇਲਾਕੇ ਵਿੱਚ ਵਾਤਾਵਰਣ ਦੀ ਸੁੱਧਤਾ ਲਈ ਘਰ ਦੇ ਆਸ-ਪਾਸ ਜਾਂ ਖਾਲੀ ਥਾਵਾਂ 'ਤੇ ਪੌਦੇ ਲਗਾ ਕੇ ਹਰਿਆਲੀ ਵਧਾਓ ਅਤੇ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪਾਣੀ ਨੂੰ ਵਿਅਰਥ ਨਾ ਜਾਣ ਦਿਓ ਅਤੇ ਘਰੇਲੂ ਪਾਣੀ ਨੂੰ ਬੂਟਿਆਂ ਆਦਿ ਵਿੱਚ ਵਰਤੋ ਵਿਚ ਲਿਆਂਦਾ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੀ ਵਰਤੋਂ ਘਟਾਓ ਕੇ ਸਿੰਗਲ-ਯੂਜ ਪਲਾਸਟਿਕ (ਜਿਵੇਂ ਲਿਫ਼ਾਫ਼ੇ) ਦੀ ਵਰਤੋਂ ਤੋਂ ਬਚਿਆ ਜਾਵੇ ਅਤੇ ਕੱਪੜੇ ਦੇ ਥੈਲੇ ਦੀ ਵਰਤੋ ਵੱਧ ਤੋਂ ਵੱਧ ਕੀਤੀ ਜਾਵੇ | ਪੌਦੇ ਲਗਾਉਣ ਉਪਰੰਤ ਸਕੂਲ ਦੇ ਇੰਚਾਰਜ ਪਿ੍ੰਸੀਪਲ ਜਗਦੀਪ ਸਿੰਘ ਚੀਮਾ, ਮੈਡਮ ਅਨੀਤਾ ਵੋਹਰਾ, ਅਤੇ ਤਰੁਣ ਕੁਮਾਰ ਨੇ ਕੱਲ੍ਹ ਮੈਂ ਵੀ ਰੋ ਗਿਆ ਭਾਰਤ ਵਿਕਾਸ ਪਰਿਸ਼ਦ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਵਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਂਦੇ ਹਨ ਜੋ ਬਹੁਤ ਹੀ ਵਧੀਆ ਸ਼ਲਾਘਾ ਯੋਗ ਕਦਮ ਹੈ | ਇਸ ਮੌਕੇ ਮਹਿਲਾ ਪ੍ਰਮੁੱਖ ਹੀਨਾ ਸਿੰਗਲਾ, ਸਾਬਕਾ ਪ੍ਰਧਾਨ ਨਰਿੰਦਰ ਵਰਮਾ, ਨਰਿੰਦਰ ਮੋਹਣ ਸਰਮਾ, ਉਮੇਸ਼ ਕੁਮਾਰ, ਮੈਡਮ ਰਜਨੀ ਮਿੱਤਲ, ਸੰਨੀ ਰਹੇਜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਟੇਲ ਕਾਲਜ ਵਿਖੇ ਐੱਨ.ਸੀ.ਸੀ. ਵਿੰਗ ਨੇ ਬੂਟੇ ਲਗਾ ਕੇ ਮਨਾਇਆ ਵਾਤਾਵਰਨ ਦਿਵਸ ਅਗਲੀ ਖ਼ਬਰ ਇੰਸ. ਗਿੱਲ ਨੇ ਥਾਣਾ ਅਰਬਨ ਅਸਟੇਟ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ
Ad Position 24