ਨਾਭਾ, 8 ਜੂਨ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ | ਜਿਸ ਤਹਿਤ ਰਾਜਵਿੰਦਰ ਕੌਰ ਖਰੌੜ ਨੂੰ ਨਾਭਾ ਹਲਕੇ ਤੋਂ ਬਾਅਦ ਹੁਣ ਪਾਰਟੀ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਦਿਹਾਤੀ ਮਹਿਲਾ ਵਿੰਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਪਾਰਟੀ ਵਲੋਂ ਰਾਜਵਿੰਦਰ ਕੌਰ ਖਰੌੜ ਦੀਆਂ ਹਲਕਾ ਨਾਭਾ ਦੀਆਂ ਸੇਵਾਵਾਂ ਨੂੰ ਬਾਖ਼ੂਬੀ ਨਿਭਾਉਂਦੇ ਹੋਏ ਦੇਖਦੇ ਹੋਏ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ | ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਰਾਜਵਿੰਦਰ ਕੌਰ ਖਰੌੜ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪਟਿਆਲਾ ਦਿਹਾਤੀ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ | ਜਿਸ ਤਹਿਤ ਉਨ੍ਹਾਂ ਨੂੰ ਚਾਰ ਹਲਕੇ ਨਾਭਾ, ਪਟਿਆਲਾ ਦਿਹਾਤੀ, ਘਨੌਰ ਅਤੇ ਰਾਜਪੁਰਾ ਦੀ ਦਿੱਤੀ ਜ਼ਿੰਮੇਵਾਰੀ ਸੌਂਪੀ ਗਈ ਹੈ | ਨਵ ਨਿਯੁਕਤ ਜ਼ਿਲ੍ਹਾ ਉਪ ਪ੍ਰਧਾਨ ਦਿਹਾਤੀ ਮਹਿਲਾ ਵਿੰਗ ਰਾਜਵਿੰਦਰ ਕੌਰ ਖਰੌੜ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਹਲਕਾ ਨਾਭਾ ਦੇ ਨਾਲ-ਨਾਲ ਬਾਕੀ ਹਲਕਿਆਂ ਦੀਆਂ ਪਾਰਟੀ ਵਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਢੰਗ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 1 ਜੁਲਾਈ ਤੋਂ ਮਹਿਲਾਵਾਂ ਦੇ ਖਾਤੇ ਵਿਚ 1000 ਤੇ 1500 ਰੁਪਏ ਆਉਣੇ ਸ਼ੁਰੂ ਹੋ ਜਾਣਗੇ | ਜਿਨ੍ਹਾਂ ਦੇ ਫਾਰਮ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਰਾਜਵਿੰਦਰ ਕੌਰ ਖਰੌੜ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਫਿਰ ਤੋਂ ਸਰਕਾਰ ਬਣਾਏਗੀ, ਕਿਉਂ ਜੋ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ |