19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਲਾਈਨਮੈਨਾਂ 'ਤੇ ਲਾਠੀਚਾਰਜ ਲੋਕਤੰਤਰ 'ਤੇ ਹਮਲਾ, ਦੋਸ਼ੀ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਡਕੌਂਦਾ

Ad Position 21
No active advertisement
ਅਜੀਤ ਡੈਸਕ 09-06-2026
ਪਟਿਆਲਾ, 8 ਜੂਨ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਪੰਜਾਬ ਜਗਮੋਹਨ ਸਿੰਘ ਪਟਿਆਲਾ ਅਤੇ ਸੂਬਾ ਸਹਾਇਕ ਖ਼ਜ਼ਾਨਚੀ ਦਲਜਿੰਦਰ ਸਿੰਘ ਆਲੋਵਾਲ ਦੀ ਅਗਵਾਈ ਹੇਠ ਯੂਨੀਅਨ ਆਗੂਆਂ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਪੁਲਿਸ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਯੂਨੀਅਨ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਅਤੇ ਮੁਲਾਜ਼ਮਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਤਸ਼ੱਦਦ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਜਬਰ ਅਤੇ ਦਮਨ ਦਾ ਰਾਹ ਨਹੀਂ ਅਪਣਾਉਣਾ ਚਾਹੀਦਾ | ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਡੀ.ਐਸ.ਪੀ. ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ | ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਉੱਚ ਪੱਧਰੀ ਨਿਆਇਕ ਜਾਂਚ ਕਰਵਾ ਕੇ ਦੋਸ਼ੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਜ਼ਖਮੀ ਮੁਲਾਜ਼ਮਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕੀਤਾ ਜਾਵੇ | ਡਕੌਂਦਾ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਮਨਕਾਰੀ ਨੀਤੀਆਂ ਤਿਆਗ ਕੇ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਹੋਰ ਜਨਤਕ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਨਿਆਂਇਕ ਜਾਂਚ ਦੇ ਹੁਕਮ ਜਾਰੀ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਬਲਜੀਤ ਸਿੰਘ ਪੰਜੋਲਾ, ਭਗਵਾਨ ਸਿੰਘ, ਸੁਖਵਿੰਦਰ ਸਿੰਘ ਫ਼ਤਿਹਮਾਜਰੀ, ਟਹਿਲ ਸਿੰਘ ਕੱਕੇਪੁਰ ਸਮੇਤ ਵੱਖ-ਵੱਖ ਬਲਾਕਾਂ ਦੇ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਹਿਤੇਸ਼ ਖੱਟਰ ਨੇ ਭਰਵਾਏ ਮਹਿਲਾਵਾਂ ਦੇ ਸਰਕਾਰੀ ਸਕੀਮਾਂ ਦੇ ਫਾਰਮ ਅਗਲੀ ਖ਼ਬਰ ਗੜ੍ਹੀ ਸਾਹਿਬ ਵਿਖੇ ਐਨ.ਆਰ.ਆਈ. ਭਰਾਵਾਂ ਨੇ ਕਰਵਾਇਆ ਕਿ੍ਕਟ ਟੂਰਨਾਮੈਂਟ
Ad Position 24