ਸਮਾਣਾ, 8 ਜੂਨ (ਪ੍ਰੀਤਮ ਸਿੰਘ ਨਾਗੀ)-ਸਮਾਣਾ ਨਜ਼ਦੀਕ ਪਿੰਡ ਗੱਜੂਮਾਜਰਾ ਵਿਖੇ ਯੁਵਕ ਸੇਵਾਵਾਂ ਕਲੱਬ ਗੱਜੂਮਾਜਰਾ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੀ ਮਾਹਿਰ ਡਾਕਟਰਾਂ ਦੀ ਟੀਮ ਨੇ ਕੈਂਪ ਵਿਚ ਪਹੁੰਚ ਕੇ ਖ਼ੂਨ ਇਕੱਤਰ ਕੀਤਾ | ਕੈਂਪ ਦੌਰਾਨ 70 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖ਼ੂਨਦਾਨ ਨਾਲ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕਦੀ ਹੈ ਅਤੇ ਸਮਾਜ ਵਿਚ ਸੇਵਾ ਭਾਵਨਾ ਨੂੰ ਮਜ਼ਬੂਤੀ ਮਿਲਦੀ ਹੈ | ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਵਲੋਂ ਖ਼ੂਨਦਾਨ ਪ੍ਰਤੀ ਭਰਪੂਰ ਉਤਸ਼ਾਹ ਦਿਖਾਇਆ ਗਿਆ ਅਤੇ ਵੱਡੀ ਗਿਣਤੀ 'ਚ ਖ਼ੂਨਦਾਨੀਆਂ ਨੇ ਇਸ ਪੁੰਨ ਦੇ ਕਾਰਜ 'ਚ ਆਪਣਾ ਯੋਗਦਾਨ ਪਾਇਆ | ਕੈਂਪ ਦੀ ਸਫਲਤਾ ਲਈ ਪ੍ਰਬੰਧਕਾਂ, ਡਾਕਟਰੀ ਟੀਮ ਅਤੇ ਖ਼ੂਨਦਾਨੀਆਂ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕੁਲਵੀਰ ਸਿੰਘ ਬੰਟੀ, ਕੁਲਵੀਰ (ਬੰਟੀ), ਕੁਲਵਿੰਦਰ ਖੱਟੜਾ, ਕੈਪਟਨ ਗੁਰਚਰਨ ਸਿੰਘ, ਹਰਭਿੰਦਰ ਰਾਠੀ, ਗੁਰਜਿੰਦਰ ਕਾਲਾ, ਸੁਰਜੀਤ ਸਿੰਘ, ਸੁਖਪਾਲ ਸਿੰਘ, ਗੁਰਦੇਵ ਸਿੰਘ, ਹਿਤ ਅਭਿਲਾਸ਼ੀ ਪਾਠਕ, ਅਮਨ, ਪਿ੍ੰਸ, ਦੀਪੀ, ਕਾਲਾ, ਬੇਅੰਤ, ਗੱਗੀ, ਹਿੰਮਤ, ਬਲਜੀਤ ਸਿੰਘ, ਪ੍ਰੀਕਸ਼ਤ ਪਾਠਕ ਅਤੇ ਹੋਰ ਪਤਵੰਤੇ ਸੱਜਣ, ਕਲੱਬ ਮੈਂਬਰ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |