26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 10-06-2026
ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪਿ੍ਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤਕ ਲਾਗੂ ਰਹਿਣਗੇ |
ਜ਼ਿਲ੍ਹੇ 'ਚ ਰੋਸ ਧਰਨੇ ਤੇ ਰੈਲੀਆਂ ਕਰਨ 'ਤੇ ਪਾਬੰਦੀ
ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ |
ਜ਼ਿਲ੍ਹੇ 'ਚ ਪਾਣੀ ਦੀਆਂ ਟੈਂਕੀਆਂ ਉਪਰ ਚੜਨ 'ਤੇ ਪਾਬੰਦੀ ਜਾਰੀ
ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾ ਅਤੇ ਸ਼ਹਿਰਾਂ) ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜਨ 'ਤੇ ਪਾਬੰਦੀ ਲਗਾਈ ਹੈ | ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤਕ ਲਾਗੂ ਰਹਿਣਗੇ |
ਭਾਖੜਾ ਅਤੇ ਹੋਰ ਵੱਡੀਆਂ ਛੋਟੀਆਂ ਨਹਿਰਾਂ ਵਿਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪਿ੍ਤਾ ਜੌਹਲ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਦੀ ਹੱਦ ਅੰਦਰ ਵੱਖ-ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ ਛੋਟੀਆਂ ਨਦੀਆਂ ਨਹਿਰਾਂ ਵਿਚ ਕਿਸੇ ਵੀ ਸਥਾਨ 'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਨਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ | ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ੰਭੂ ਪੁਲਿਸ ਵਲੋਂ ਇਕ ਕਿੱਲੋ ਅਫ਼ੀਮ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਹੋਟਲ, ਰੈਸਟੋਰੈਂਟ ਅਤੇ ਰੇਹੜੀ ਮਾਲਕ ਖਾਣਾ ਪਕਾਉਣ ਲਈ ਵਾਰ-ਵਾਰ ਉਹੀ ਤੇਲ ਨਾ ਵਰਤਣ-ਡਾ. ਹਿਮਾਂਸ਼ੂ ਅਗਰਵਾਲ
Ad Position 24