26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਭਾਜਪਾ ਪ੍ਰਧਾਨ ਢਿੱਲੋਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚਣ ਦੀ ਵਚਨਬੱਧਤਾ ਪ੍ਰਗਟਾਈ-ਹਰਪਾਲਪੁਰ

Ad Position 21
No active advertisement
ਅਜੀਤ ਡੈਸਕ 10-06-2026
ਪਟਿਆਲਾ, 9 ਜੂਨ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ 'ਚ ਨਵ-ਨਿਯੁਕਤ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਬਣਨ ਤੋਂ ਬਾਅਦ ਦਿੱਲੀ ਵਿਖੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਨ ਤੋਂ ਬਾਅਦ ਪੰਜਾਬ 'ਚ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰਨ ਦਾ ਦੌਰ ਆਰੰਭ ਕਰ ਦਿੱਤਾ ਹੈ | ਉਨ੍ਹਾਂ ਆਪਣੇ ਸਮੂਹ ਸਾਥੀਆਂ ਤੇ ਆਗੂਆਂ ਅਤੇ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਕੇ ਭਾਜਪਾ ਦਾ ਨਿਸ਼ਾਨ ਕਮਲ ਦਾ ਫ਼ੁਲ ਘਰ-ਘਰ ਦਾ ਸ਼ਿੰਗਾਰ ਬਣਾਉਣ ਲਈ ਪ੍ਰੇਰਿਤ ਕੀਤਾ | ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਡੂੰਘੀ ਵਿਚਾਰ ਚਰਚਾ ਹੋਈ ਜਿਸ ਨੰੂ ਭਾਜਪਾ ਦੇ ਸੂਬਾਈ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਸਾਬਕਾ ਚੇਅਰਮੈਨ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਪੰਜਾਬ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝਾ ਕੀਤਾ | ਹਰਪਾਲਪੁਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬਹੁਤ ਨੇੜੇ ਹੈ ਇਸ ਕਰਕੇ ਬਹੁਤ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਦੇਸ਼ ਦੇ ਬਾਕੀ ਸੂਬਿਆਂ ਵਾਂਗ ਪੰਜਾਬ 'ਚ ਵੀ ਭਾਜਪਾ ਦੀ ਸਰਕਾਰ ਬਣੇਗੀ ਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਔੜ ਨਜਦੀਕ ਕਾਰ ਅਤੇ ਟਰੈਕਟਰ ਟਰਾਲੀ ਦੀ ਹੋਈ ਟੱਕਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਡੇਂਗੂ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦ...
Ad Position 24