29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਾਰਡ ਨੰਬਰ 23 'ਚ ਰੋਜ਼ੀ ਨਾਗਪਾਲ ਦੀ ਅਗਵਾਈ 'ਚ ਭਰੇ ਮਹਿਲਾਵਾਂ ਦੇ ਫਾਰਮ

Ad Position 21
No active advertisement
ਅਜੀਤ ਡੈਸਕ 11-06-2026
ਨਾਭਾ, 10 ਜੂਨ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ ਹੈ, ਤਾਂ ਅਨੇਕਾਂ ਹੀ ਲੋਕਪੱਖੀ ਸਕੀਮਾਂ ਨੂੰ ਹੋਂਦ 'ਚ ਲਿਆ ਕੇ ਉਨ੍ਹਾਂ ਨੂੰ ਸੂਬੇ ਦੀ 'ਆਪ' ਸਰਕਾਰ ਵਲੋਂ ਲਾਗੂ ਕੀਤਾ ਗਿਆ ਹੈ | ਜਿਸ ਕਰਕੇ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹੀ ਨਹੀਂ ਸਗੋਂ ਸੰਤੁਸ਼ਟ ਵੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਹਰਪ੍ਰੀਤ ਕੌਰ ਹਸਨਪੁਰ ਬਲਾਕ ਪ੍ਰਧਾਨ ਮਹਿਲਾ ਵਿੰਗ ਅਤੇ ਗਗਨਪਦੀਪ ਕੌਰ ਕਕਰਾਲਾ ਨੇ ਸਥਾਨਕ ਵਾਰਡ ਨੰਬਰ 23 ਵਿਖੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਬੀਬੀਆਂ ਦੇ ਖਾਤੇ ਵਿਚ ਆਉਣ ਵਾਲੇ 1 ਹਜ਼ਾਰ ਰੁਪਏ ਤੇ 1500 ਰੁਪਏ ਦੇ ਸਾਬਕਾ ਕੌਂਸਲਰ ਰੋਜੀ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਫਾਰਮ ਭਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕਰ ਦਿੱਤਾ ਗਿਆ ਹੈ | ਜਿਸ ਕਰਕੇ ਪੰਜਾਬ ਦੇ ਲੋਕ ਫਿਰ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਕਿਉਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਅਨੇਕਾਂ ਹੀ ਲੋਕਪੱਖੀ ਸਕੀਮਾਂ ਦਾ ਫਾਇਦਾ ਦਿੱਤਾ ਹੈ ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਦਿੱਤਾ, ਉਹ ਭਾਵੇਂ ਸਿੱਖਿਆ ਦੀ ਗੱਲ ਹੋਵੇ, ਮੁਹੱਲਾ ਕਲਨੀਕ ਦੀ ਹੋਵੇ ਜਾਂ ਮੁਫ਼ਤ ਬਿਜਲੀ ਦੇ ਨਾਲ ਨਾਲ ਖੇਤਾਂ ਤੱਕ ਪਾਣੀ ਪਹੁੰਚਾਉਣ ਦਾ ਮਸਲਾ ਹੋਵੇ, ਇਹ ਸਾਰੇ ਹੀ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਕੀਤੇ ਹਨ | ਸਾਬਕਾ ਕੌਂਸਲਰ ਰੋਜੀ ਨਾਗਪਾਲ ਅਤੇ ਉੱਘੇ ਸਮਾਜ ਸੇਵੀ ਦੀਪਕ ਨਾਗਪਾਲ ਨੇ ਕਿਹਾ ਕਿ ਉਹ ਵਾਰਡ ਨੰਬਰ 23 ਦੇ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਈ ਗਈ ਹਰ ਪ੍ਰਕਾਰ ਦੀ ਲੋਕਪੱਖੀ ਸਕੀਮ ਦਾ ਲਾਭ ਦਿਵਾਉਣ ਲਈ ਹਰ ਵੇਲੇ ਤਤਪਰ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਧਰਨਾ ਮੁਲਤਵੀ ਅਗਲੀ ਖ਼ਬਰ ਬਾਬਾ ਅਜਾਪਾਲ ਸਿੰਘ ਦੀ ਸਾਲਾਨਾ ਯਾਦ 'ਚ ਗੁਰਮਤਿ ਸਮਾਗਮ 12 ਤੇ 13 ਨੂੰ -ਜਥੇਦਾਰ ਖੋਖ
Ad Position 24