29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼ੋ੍ਰਮਣੀ ਅਕਾਲੀ ਦਲ ਪੰਜਾਬ 'ਚ ਸਰਕਾਰ ਬਣਾਉਣ ਦੇ ਸਮਰੱਥ-ਗੋਪਾਲ ਸ਼ਰਮਾ

Ad Position 21
No active advertisement
ਅਜੀਤ ਡੈਸਕ 11-06-2026
ਸਮਾਣਾ, 10 ਜੂਨ (ਹਰਵਿੰਦਰ ਸਿੰਘ ਟੋਨੀ)-ਸ਼ੋ੍ਰਮਣੀ ਅਕਾਲੀ ਦਲ ਮੌਜੂਦਾ ਦੌਰ 'ਚ ਪੰਜਾਬ 'ਚ ਇਕੱਲਿਆਂ ਸਰਕਾਰ ਬਣਾਉਣ ਦੇ ਸਮਰੱਥ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਗੋਪਾਲ ਸ਼ਰਮਾ ਨੇ ਗਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਸੂਬੇ 'ਚ ਰਹਿਣ ਵਾਲੇ ਹਰੇਕ ਵਰਗ ਦੇ ਲੋਕ ਚਾਹੇ ਉਹ ਮੁਲਾਜ਼ਮ, ਦੁਕਾਨਦਾਰ, ਉਦਯੋਗਪਤੀ ਜਾਂ ਮਜ਼ਦੂਰ ਵਰਗ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਸਰਕਾਰ ਨੂੰ ਤੀਬਰਤਾ ਨਾਲ ਉਡੀਕ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਨਿਰਪੱਖ ਚੋਣਾਂ ਕਰਵਾਉਣ ਦਾ ਵਾਅਦਾ ਕਰਦਿਆਂ ਸਰਕਾਰੀ ਤੰਤਰ ਵਲੋਂ ਚੋਣਾਂ ਲੜੀਆਂ ਗਈਆਂ ਹਨ | ਜਿਸ ਦੇ ਬਾਵਜੂਦ ਸ਼ੋ੍ਰਮਣੀ ਅਕਾਲੀ ਦਲ ਦਾ ਚੋਣਾਂ 'ਚ ਪ੍ਰਦਰਸ਼ਨ ਕਾਫ਼ੀ ਵਧੀਆ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਵਲੋਂ ਕੀਤੀਆਂ ਧੱਕੇਸ਼ਾਹੀਆਂ ਦਾ ਜਵਾਬ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ | ਇਸ ਮੌਕੇ ਉਨ੍ਹਾਂ ਨਾਲ ਗੁਰਨਾਮ ਸਿੰਘ ਮਿਆਲਾਂ, ਰਣਜੀਤ ਸਿੰਘ ਦਰਦੀ ਕਾਲੋਨੀ, ਗੁਰਪ੍ਰੀਤ ਸਿੰਘ ਵੜੈਚਾਂ, ਤੀਰਥ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਿਆਲ ਕਲਾਂ ਵਿਖੇ 2.46 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਡੇਢ ਦਰਜਨ ਨਾਮਜ਼ਦ
Ad Position 24