29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਿਆਲ ਕਲਾਂ ਵਿਖੇ 2.46 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਕੀਤਾ ਉਦਘਾਟਨ

Ad Position 21
No active advertisement
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਹਲਕੇ ਦੇ ਪਿੰਡ ਮਿਆਲ ਕਲਾਂ ਵਿਖੇ ਸੜਕੀ ਪ੍ਰੋਜੈਕਟ ਦਾ ਉਦਘਾਟਨ ਕਰਦੇ ਹੋਏ | ਤਸਵੀਰ : ਪ੍ਰੀਤਮ ਸਿੰਘ ਨਾਗੀ <br/> 11-06-2026
ਸਮਾਣਾ, 10 ਜੂਨ (ਪ੍ਰੀਤਮ ਸਿੰਘ ਨਾਗੀ)-ਪੰਜਾਬ ਦੇ ਪੇਂਡੂ ਖੇਤਰਾਂ ਵਿਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਬੁਨਿਆਦੀ ਢਾਂਚੇ ਨੂੰ ਨਵੀਂ ਦਿਸ਼ਾ ਦੇਣ ਦੀ ਲੜੀ ਤਹਿਤ ਹਲਕਾ ਸਮਾਣਾ ਦੇ ਪਿੰਡ ਮਿਆਲ ਕਲਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਰੋੜਾਂ ਰੁਪਏ ਦੀ ਲਾਗਤ ਵਾਲੇ ਅਹਿਮ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ | ਬਰਸਟ ਨੇ ਇਲਾਕੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 7.45 ਕਿੱਲੋਮੀਟਰ ਲੰਬੀ ਮਿਆਲ ਕਲਾਂ ਤੋਂ ਲਲੋਛੀ ਵਾਇਆ ਦਾਨੀਪੁਰ ਚੌਂਕ ਸੜਕ ਦੇ ਨਿਰਮਾਣ ਕਾਰਜ ਦਾ ਰਿਬਨ ਕੱਟ ਕੇ ਰਸਮੀ ਸ਼ੁਰੂਆਤ ਕੀਤੀ | ਇਹ ਪ੍ਰੋਜੈਕਟ ਕਰੀਬ 2.46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ | ਇਸ ਮੌਕੇ ਇਕੱਤਰ ਹੋਏ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਬਹੁਤ ਬੁਰੀ ਹੋ ਗਈ ਸੀ, ਜਿਸ ਕਾਰਨ ਕਿਸਾਨਾਂ, ਮਜਦੂਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਮਿਆਲ ਕਲਾਂ ਤੋਂ ਲਲੋਛੀ ਵਾਇਆ ਦਾਨੀਪੁਰ ਚੌਂਕ ਤੱਕ ਬਣਨ ਵਾਲੀ ਇਹ 7.45 ਕਿੱਲੋਮੀਟਰ ਲੰਬੀ ਸੜਕ ਇਸ ਪੂਰੇ ਇਲਾਕੇ ਦੇ ਵਿਕਾਸ ਲਈ ਇਕ ਮੀਲਪੱਥਰ ਸਾਬਤ ਹੋਵੇਗੀ | ਇਸ ਸੜਕ ਦੇ ਬਣਨ ਨਾਲ ਜਿੱਥੇ ਆਸ-ਪਾਸ ਦੇ ਪਿੰਡਾਂ ਦਾ ਆਪਸੀ ਸੰਪਰਕ ਬਿਹਤਰ ਹੋਵੇਗਾ, ਉੱਥੇ ਹੀ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੱਡੀ ਸਹੂਲਤ ਮਿਲੇਗੀ | ਇਸ ਤੋਂ ਇਲਾਵਾ ਰੋਜ਼ਾਨਾ ਸਕੂਲ-ਕਾਲਜ ਜਾਣ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਵਪਾਰੀਆਂ ਦਾ ਸਮਾਂ ਅਤੇ ਪੈਸਾ ਬਚੇਗਾ ਅਤੇ ਹਾਦਸਿਆਂ ਦਾ ਖ਼ਤਰਾ ਵੀ ਘਟੇਗਾ | ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਕਾਰਜ 'ਚ ਗੁਣਵੱਤਾ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਵੇਗਾ | ਬਰਸਟ ਨੇ ਕਿਹਾ ਕਿ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਲਾਕਾ ਨਿਵਾਸੀਆਂ ਨੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਸ਼ਪਾਲ ਸਿੰਘ ਸਰਪੰਚ ਮਿਆਲ ਕਲਾਂ, ਨਰਿੰਦਰ ਸਿੰਘ ਸਰਪੰਚ ਬਰਸਟ, ਸੋਮ ਚੰਦ ਸੋਮੀ ਸਰਪੰਚ ਤਰਖਾਣਮਾਜਰਾ, ਨਿਸ਼ਾਨ ਸਿੰਘ ਸਰਪੰਚ ਬਹਾਦਰਗੜ੍ਹ/ਲਾਲਗੜ੍ਹ, ਰਾਮ ਸਿੰਘ, ਗਿੰਨੀ ਖੰਗੂੜਾ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਮੈਂਬਰ, ਸਹਿਜਪਾਲ ਸਿੰਘ, ਅਮਰਿੰਦਰ ਸਿੰਘ, ਸ਼ਾਮ ਲਾਲ ਦੱਤ, ਹਜ਼ਾਰੀ ਲਾਲ ਜੌਹਰੀ, ਹਰਭਿੰਦਰ ਸਿੰਘ ਰਾਠੀ, ਬਲਵਿੰਦਰ ਵੜੈਚ, ਡਾ. ਹਰਮੇਸ਼, ਹੇਮ ਰਾਜ ਚੁਪਕੀ, ਬਿੰਦਰ ਨਾਗਰ, ਦਰਬਾਰਾ ਸਿੰਘ ਡਰੋਲੀ ਤੋਂ ਇਲਾਵਾ ਸਮੂਹ ਇਲਾਕਾ ਵਾਸੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੰਜਾਬ 'ਚ ਸਰਕਾਰ ਬਣਾਉਣ ਦੇ ਸਮਰੱਥ-ਗੋਪਾਲ ਸ਼ਰਮਾ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੰਜਾਬ 'ਚ ਸਰਕਾਰ ਬਣਾਉਣ ਦੇ ਸਮਰੱਥ-ਗੋਪਾਲ ਸ਼ਰਮਾ
Ad Position 24