29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵਲੋਂ ਲੋਕ ਮਿਲਣੀ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 11-06-2026
ਪਟਿਆਲਾ, 10 ਜੂਨ (ਅ.ਸ. ਆਹਲੂਵਾਲੀਆ)-ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਮਨਰੀਤ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਵਾਈ ਗਈ, ਜਿਸ ਵਿਚ ਡੀ.ਸੀ. ਵਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸੰਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ਵਿਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਨਿਪਟਾਰੇ ਲਈ ਸੰਬੰਧਿਤ ਵਿਭਾਗ ਪਹਿਲਾਂ ਤੋਂ ਹੀ ਪੂਰੀ ਤਿਆਰੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗ ਨਾਲ ਸੰਬੰਧਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਅਤੇ ਲੋੜੀਂਦੀ ਜਾਣਕਾਰੀ ਨਾਲ ਮੀਟਿੰਗ ਵਿਚ ਹਾਜ਼ਰ ਹੋਣ | ਮਨਰੀਤ ਰਾਣਾ ਨੇ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ, ਪਾਰਕਾਂ ਦੀ ਸੰਭਾਲ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸੰਯੁਕਤ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਸੰਬੰਧੀ ਲੋੜੀਂਦੇ ਰਿਕਾਰਡ ਅਤੇ ਰਿਪੋਰਟਾਂ ਪਹਿਲਾਂ ਹੀ ਤਿਆਰ ਰੱਖੀਆਂ ਜਾਣ ਤਾਂ ਜੋ ਮੌਕੇ 'ਤੇ ਹੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ | ਮੀਟਿੰਗ ਵਿਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਨਰੇਸ਼ ਕੁਮਾਰ ਗਰਗ ਬਣੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਨਾਭਾ ਦੇ ਨਵੇਂ ਪ੍ਰਧਾਨ
Ad Position 24