29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਇਸਲਾਮ ਅਲੀ ਮੁਸਲਿਮ ਵਿਕਾਸ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 11-06-2026
ਰਾਜਪੁਰਾ, 10 ਜੂਨ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਇਮਾਨਦਾਰ ਅਤੇ ਸੂਝਵਾਨ ਆਗੂ ਇਸਲਾਮ ਅਲੀ 'ਤੇ ਪੰਜਾਬ ਸਰਕਾਰ ਬਹੁਤ ਮਿਹਰਬਾਨ ਹੁੰਦੀ ਦਿਖਾਈ ਦੇ ਰਹੀ ਹੈ ਕਿਉਂਕਿ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਬਣਾਇਆ, ਫੇਰ ਉਸ ਨੰੂ ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਬਲਾਕ ਰਾਜਪੁਰਾ ਦਾ ਪ੍ਰਧਾਨ ਥਾਪਿਆ ਗਿਆ ਸੀ ਅਤੇ ਹੁਣ ਮੁੜ ਤੋਂ ਨਵੇਂ ਸਥਾਪਿਤ ਕੀਤੇ ਗਏ ਮੁਸਲਿਮ ਵਿਕਾਸ ਬੋਰਡ ਪੰਜਾਬ ਦੇ ਵਿਚ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਸਥਾਨਕ ਮੁਸਲਿਮ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਇਸਲਾਮ ਅਲੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹੋਇਆ ਵਿਸ਼ਵਾਸ ਦਿਵਾਇਆ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੰੂ ਪੂਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਨਿਭਾਉਣਗੇ | ਇਸ ਤੋਂ ਇਲਾਵਾ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ ਅਗਲੀ ਖ਼ਬਰ ਬੇਰੁਜ਼ਗਾਰਾਂ ਦੀਆਂ ਆਵਾਜ਼ਾਂ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਡ. ਰਵਿੰਦਰ ਸਿੰਘ ਸ਼ਾਹਪੁਰ
Ad Position 24