29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਗਰ ਕੌਂਸਲ ਨਾਭਾ ਵਲੋਂ ਹਟਾਏ ਸ਼ਹਿਰ 'ਚ ਨਾਜਾਇਜ਼ ਕਬਜ਼ੇ

Ad Position 21
No active advertisement
ਅਜੀਤ ਡੈਸਕ 11-06-2026
ਨਾਭਾ, 10 ਜੂਨ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਨਜਾਇਜ਼ ਉਸਾਰੀਆਂ ਨੇ ਰਾਹਗੀਰਾਂ ਨੂੰ ਸੜਕਾਂ ਤੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਸੀ, ਜਿਸ ਕਰਕੇ ਟ੍ਰੈਫਿਕ ਜਾਮ ਦੀ ਸਮੱਸਿਆ ਸ਼ਹਿਰ ਅੰਦਰ ਆਮ ਹੋ ਗਈ ਸੀ | ਇਸ ਸੰਬੰਧੀ ਆਮ ਲੋਕਾਂ ਨੇ ਕਈ ਵਾਰ ਸ਼ਿਕਾਇਤ ਵੀ ਕੀਤੀ, ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ | ਇਸ ਦੇ ਚੱਲਦਿਆਂ ਅੱਜ ਅਚਾਨਕ ਨਗਰ ਕੌਂਸਲ ਨਾਭਾ ਗੂੜੀ ਨੀਂਦ ਤੋਂ ਜਾਗਿਆ ਅਤੇ ਨਗਰ ਕੌਂਸਲ ਅਧਿਕਾਰੀਆਂ ਵਲੋਂ ਸਥਾਨਕ ਬਾਈਪਾਸ ਸੜਕ ਦੇ ਨਾਲ-ਨਾਲ ਸਿਨੇਮਾ ਰੋਡ 'ਤੇ ਕੀਤੀ ਗਈ ਨਾਜਾਇਜ਼ ਉਸਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ | ਇਸ ਮੌਕੇ ਬਹੁਤ ਸਾਰੇ ਦੁਕਾਨਦਾਰਾਂ ਨੇ ਦੁਕਾਨ ਦੇ ਬਾਹਰ ਸਮਾਨ ਰੱਖਣ ਦੇ ਨਾਲ-ਨਾਲ ਗਲਤ ਬੋਰਡ ਲਗਾਏ ਗਏ ਸਨ, ਜਿਨ੍ਹਾਂ ਨੂੰ ਸੰਬੰਧਿਤ ਮਹਿਕਮੇ ਦੇ ਅਧਿਕਾਰੀਆਂ ਵਲੋਂ ਤੋੜਿਆ ਗਿਆ ਤੇ ਸਖ਼ਤ ਚੇਤਾਵਨੀ ਦਿੱਤੀ ਗਈ ਜੇਕਰ ਦੁਬਾਰਾ ਫਿਰ ਤੋਂ ਇਸ ਤਰ੍ਹਾਂ ਦੀ ਕਾਰਵਾਈ ਹੋਈ ਤਾਂ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਤੋਂ ਇਲਾਵਾ ਸਥਾਨਕ ਵਿਸ਼ਵਕਰਮਾ ਚੌਂਕ 'ਚ ਕੁਝ ਦਿਨ ਪਹਿਲਾਂ ਨਜਾਇਜ਼ ਖੋਖਿਆਂ ਦੇ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਫਿਰ ਤੋਂ ਦੁਬਾਰਾ ਨਜਾਇਜ਼ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਦੁਬਾਰਾ ਅਗਰ ਕੌਂਸਲ ਦੇ ਅਧਿਕਾਰੀਆਂ ਨੇ ਢਾਹ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਗਰ ਕੌਂਸਲ ਨਾਭਾ ਦੇ ਸੁਪਰਡੈਂਟ ਜਸਪਾਲ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਆਨਲਾਈਨ ਸ਼ਿਕਾਇਤ ਤਾਂ ਆਈਆਂ ਸਨ ਕਿ ਨਾਭਾ ਵਿਖੇ ਨਜਾਇਜ਼ ਉਸਾਰੀਆਂ ਕੀਤੀ ਗਈਆ ਹਨ | ਜਿਸ ਦੇ ਮੱਦੇਨਜ਼ਰ ਅੱਜ ਦੀ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ | ਉਨ੍ਹਾਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਜੇਕਰ ਦੁਬਾਰਾ ਹੁਣ ਫਿਰ ਕਿਸੇ ਨੇ ਨਜਾਇਜ਼ ਕਬਜ਼ਾ ਕੀਤਾ ਤਾਂ ਉਸ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ | ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਇਹ ਕਾਰਵਾਈ ਉਪਰੰਤ ਸ਼ਹਿਰ ਵਾਸੀਆਂ ਨੇ ਵਿਭਾਗ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਹੁਣ ਤਾਂ ਨਜਾਇਜ਼ ਕਬਜ਼ਿਆਂ ਕਰਕੇ ਸੜਕ ਦੇ ਉੱਪਰ ਨਿਕਲਣਾ ਮੁਸ਼ਕਿਲ ਹੋ ਗਿਆ ਸੀ ਪਰ ਅੱਜ ਜਿਸ ਤਰ੍ਹਾਂ ਵਿਭਾਗ ਨੇ ਕਾਰਵਾਈ ਕੀਤੀ ਹੈ ਇਸ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ | ਸ਼ਹਿਰ ਵਾਸੀਆਂ ਨੇ ਕਿਹਾ ਕਿ ਸੰਬੰਧਿਤ ਵਿਭਾਗ ਅਗਾਂਹ ਤੋਂ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰੱਖੇਗਾ ਜਾਂ ਨਜਾਇਜ਼ ਕਬਜ਼ੇ ਸ਼ਹਿਰ 'ਚ ਇਸੇ ਤਰ੍ਹਾਂ ਹੁੰਦੇ ਰਹਿਣਗੇ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ |
Ad Position 22
No active advertisement
ਪਿਛਲੀ ਖ਼ਬਰ ਕਾਰ 'ਚੋਂ ਰਾਈਫ਼ਲ ਅਤੇ ਕਾਰਤੂਸ ਚੋਰੀ ਅਗਲੀ ਖ਼ਬਰ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਵਲੋਂ ਪੁਰਸਕਾਰਾਂ ਲਈ ਕਿਤਾਬਾਂ ਦੀ ਮੰਗ
Ad Position 24