08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜਾਤੀ ਆਧਾਰਿਤ ਜਨਗਣਨਾ ਅਤੇ ਓ.ਬੀ.ਸੀ. ਰਾਖਵਾਂਕਰਨ 25 ਫ਼ੀਸਦੀ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਓ.ਬੀ.ਸੀ. ਵੈੱਲਫੇਅਰ ਫ਼ਰੰਟ ਪੰਜਾਬ, ਜ਼ਿਲ੍ਹਾ ਪਟਿਆਲਾ ਦੇ ਵੱਡੀ ਗਿਣਤੀ 'ਚ ਇਕੱਤਰ ਹੋਏ ਆਗੂਆਂ ਨੇ ਹਰਦੀਪ ਸਿੰਘ ਕੰਬੋਜ ਅਤੇ ਐਡਵੋਕੇਟ ਵਿਸਾਖੀ ਕੰਬੋਜ ਦੀ ਅਗਵਾਈ ਹੇਠ ਪੰਜਾਬ ਪ੍ਰਧਾਨ ਹਰਜਿੰਦਰ ਹਾਂਡਾ ਦੀਆਂ ਹਦਾਇਤਾਂ 'ਤੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਐੱਸ.ਡੀ.ਐੱਮ. ਗੁਰਦੇਵ ਸਿੰਘ ਧੰਮ ਨੂੰ ਵੱਖ-ਵੱਖ ਮੰਗ ਪੱਤਰ ਸੌਂਪੇ ਗਏ | ਇਹ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਭੇਜੇ ਗਏ | ਮੰਗ ਪੱਤਰਾਂ ਵਿਚ ਪੰਜਾਬ ਵਿਚ ਓ.ਬੀ.ਸੀ. ਸਮਾਜ ਨਾਲ ਹੋ ਰਹੇ ਕਥਿਤ ਵਿਤਕਰੇ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਹਰਦੀਪ ਸਿੰਘ ਕੰਬੋਜ ਅਤੇ ਐਡ. ਵਿਸਾਖੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਓਬੀਸੀ ਸਮਾਜ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਛੜੀਆਂ ਸ਼ੇ੍ਰਣੀਆਂ ਨੂੰ ਸਿੱਖਿਆ ਸੰਸਥਾਵਾਂ ਵਿਚ ਦਾਖ਼ਲਿਆਂ ਲਈ 10 ਫ਼ੀਸਦੀ ਅਤੇ ਸਰਕਾਰੀ ਨੌਕਰੀਆਂ ਵਿਚ 12 ਫ਼ੀਸਦੀ ਰਾਖਵਾਂਕਰਨ ਮਿਲ ਰਹੀ ਹੈ |
ਉਨ੍ਹਾਂ ਦੱਸਿਆ ਕਿ ਨੈਸ਼ਨਲ ਕਮਿਸ਼ਨ ਫ਼ਾਰ ਬੈਕਵਰਡ ਕਲਾਸਿਜ ਵਲੋਂ ਮਈ 2024 ਵਿਚ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਓ.ਬੀ.ਸੀ. ਵਰਗ ਲਈ ਰਿਜ਼ਰਵੇਸ਼ਨ ਵਧਾ ਕੇ 25 ਫ਼ੀਸਦੀ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਇਸ ਸੰਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਇਸ ਮੌਕੇ ਹਰਦੀਪ ਸਿੰਘ ਜੋਸ਼ਨ, ਕੌਰ ਸਿੰਘ ਕੰਬੋਜ, ਦੀਦਾਰ ਸਿੰਘ ਪਟਿਆਲਵੀ, ਅਮਰਜੀਤ ਸਿੰਘ, ਹਰਦੀਪ ਸਿੰਘ ਜੋਸ਼ਨ ਸਨੌਰ, ਭੁਪਿੰਦਰ ਸਿੰਘ ਜੋਸ਼ਨ ਨਾਨਕਸਰ, ਦੀਦਾਰ ਸਿੰਘ ਪਟਿਆਲਾ, ਕਰਮਜੀਤ ਸਿੰਘ ਸਨੌਰ, ਜਗਦੇਵ ਸਿੰਘ ਹੜਾਨਾ, ਹੰਸ ਰਾਜ ਚਿਡਵੀ, ਗਿਆਨ ਸਿੰਘ, ਮਲੂਕ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦੇਸ ਰਾਜ, ਗੁਰਦੀਪ ਸ਼ੇਖੂਪੁਰ, ਅਮਰੀਕ ਸਿੰਘ ਮੁਰਾਦਪੁਰ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਅਗਲੀ ਖ਼ਬਰ ਮੋਗਾ ਜ਼ਿਲ੍ਹੇ 'ਚ ਵਿਨੇਪਾਲ ਕੌਰ ਸਿਰ ਸਜਿਆ ਮੇਅਰ ਦਾ ਤਾਜ <br/>
Ad Position 24