08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪੀਐਸਪੀਸੀਐਲ ਕੰਟਰੈਕਟਰ ਵਰਕਰ ਯੂਨੀਅਨ ਪਟਿਆਲਾ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਧਰਨਾ ਦੂਜੇ ਦਿਨ ਵੀ ਜਾਰੀ ਰੱਖਿਆ | ਇਸ ਮੌਕੇ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਸੰਦੀਪ ਖੱਤਰੀ, ਰੋਹਿਤ, ਬਲਵਿੰਦਰ ਸਿੰਘ, ਰਾਜੇਸ਼ ਕੁਮਾਰ, ਬਬਲੀ ਬਾਹਰੀ, ਗੁਰਵਿੰਦਰ ਸਿੰਘ, ਮਨਦੀਪ ਅਜਰੌਰ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਵੱਖ-ਵੱਖ ਆਸਾਮੀਆਂ ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ 'ਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ | ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ 'ਚ ਚੋਣ ਜ਼ਾਬਤੇ ਉਪਰੰਤ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੇ ਹਫ਼ਤੇ ਵਿਭਾਗ ਵਿਚ ਮਰਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਕੀਤੇ ਲਿਖਤੀ ਫ਼ੈਸਲੇ ਤੋਂ ਭੱਜ ਰਹੀ ਹੈ | ਜਿਸ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਜੂਨ ਤੋਂ ਹੈੱਡ ਆਫ਼ਿਸ ਦੇ ਮੁੱਖ ਗੇਟ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਤੀਜੇ ਦਿਨ ਵੀ ਜਾਰੀ ਹੈ | ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ | ਧਰਨੇ 'ਚ ਭਰਾਤਰੀ ਜਥੇਬੰਦੀ ਟੀਐਸਯੂ (ਭੰਗਲ) ਤੋਂ ਅਤੇ ਹੋਰ ਜਥੇਬੰਦੀਆਂ ਦੇ ਆਗੂ ਵੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬੀ 'ਵਰਸਿਟੀ ਦੇ ਗੈਰ-ਅਧਿਆਪਨ ਕਰਮਚਾਰੀਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਜਾਤੀ ਆਧਾਰਿਤ ਜਨਗਣਨਾ ਅਤੇ ਓ.ਬੀ.ਸੀ. ਰਾਖਵਾਂਕਰਨ 25 ਫ਼ੀਸਦੀ ਕਰਨ ਦੀ ਮੰਗ
Ad Position 24