08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬੀ 'ਵਰਸਿਟੀ ਦੇ ਗੈਰ-ਅਧਿਆਪਨ ਕਰਮਚਾਰੀਆਂ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਗੈਰ ਅਧਿਆਪਨ ਕਰਮਚਾਰੀਆਂ ਦੀ ਇਕੱਤਰਤਾ ਹੋਈ | ਜਿਸ ਵਿਚ ਕਰਮਚਾਰੀਆਂ ਦੇ ਮਸਲਿਆਂ ਬਾਰੇ ਗੰਭੀਰਤਾ ਨਾਲ ਗੱਲਬਾਤ ਕੀਤੀ ਗਈ | ਇਸ ਮੌਕੇ ਕੱਚੇ ਕਾਮਿਆਂ ਨੂੰ ਵਰਕਚਾਰਜ ਕਰਨ, ਐਡਹਾਕ ਤੋਂ ਰੈਗੂਲਰ, ਹਾਰਟੀਕਲਚਰ ਕਾਮਿਆਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ, ਸੀ-ਵਰਗ ਕਰਮਚਾਰੀਆਂ ਦੇ ਟਾਈਪ ਟੈਸਟ, ਸੇਵਾਮੁਕਤੀ ਸਮੇਂ ਅਦਾਇਗੀਆਂ ਯਕੀਨੀ ਬਣਾਉਣ, ਪੈਨਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ, ਕਰਮਚਾਰੀਆਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਉਣ, ਤਨਖਾਹਾਂ ਦੀ ਅਦਾਇਗੀ ਸਮੇਂ ਸਿਰ ਕਰਨ, ਮੁਲਾਜ਼ਮਾਂ ਦੀਆਂ ਤਰੱਕੀਆਂ ਕਰਨ ਆਦਿ ਕਈ ਮੁਦਿਆਂ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦੇ ਹੋਏ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਵੱਖ ਵੱਖ ਆਗੂਆਂ ਨੂੰ ਮੁਲਾਜ਼ਮਾਂ ਦੇ ਰੂਬਰੂ ਕਰਵਾਇਆ | ਮੀਟਿੰਗ ਦੇ ਅਖੀਰਲੇ ਪੜਾਅ ਦੋਰਾਨ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਕਨਵੀਨਰ ਅਮਰਜੀਤ ਕੌਰ ਗਿੱਲ ਨੇ ਇਕੱਤਰ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਵੱਖ-ਵੱਖ ਕੇਡਰਾਂ ਦੇ ਨਜ਼ਰਅੰਦਾਜ਼ ਕੀਤੇ ਗਏ ਕੰਮਾਂ ਨੂੰ ਲੈਕੇ ਉਪ ਕੁਲਪਤੀ ਡਾ. ਜਗਦੀਪ ਸਿੰਘ ਨਾਲ ਜਲਦ ਮੁਲਾਕਾਤ ਕੀਤੀ ਜਾਵੇਗੀ | ਇਸ ਮੌਕੇ ਸੰਦੀਪ ਰਾਜਪੁਰਾ ਸਕੱਤਰ, ਮਨਜੀਤ ਸਿੰਘ ਖਜ਼ਾਨਚੀ, ਰਜਨੀ, ਰਮਨਜੀਤ ਕੌਰ, ਸੁਨੀਤਾ, ਨੀਲਮ, ਸੁਰਿੰਦਰ ਕੌਰ, ਮਮਤਾ ਰਾਣੀ, ਗੁਰਜੀਤ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਰਵਿੰਦਰ ਕੌਰ, ਕੁਲਦੀਪ ਸਿੰਘ, ਗੁਰਤੇਜ ਸਿੰਘ, ਜਤਿੰਦਰ ਸਿੰਘ ਕਾਲਾ, ਰਾਜੇਸ਼ ਗੱਗੂ, ਉਂਕਾਰ ਸਿੰਘ ਬਾਦਲ, ਕੁਲਵੰਤ ਸਿੰਘ ਹਾਰਟੀਕਲਚਰ, ਇੰਦਰ ਕੁਮਾਰ ਰਾਣਾ, ਸੁਖਦੀਪ ਸਿੰਘ, ਅਕਸ਼ੈ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਲੱਕੀ, ਕੰਵਲਜੀਤ ਸਿੰਘ, ਗੁਰਧਿਆਨ ਸਿੰਘ, ਸ਼ਿਵਾਨੀ ਵਰਮਾ, ਹਰਪ੍ਰੀਤ ਰਾਣੀ, ਕਮਲਜੀਤ ਕੌਰ, ਨਾਇਬ ਲੀਗਲ ਸੈਲ, ਪੂਨਮ, ਗੁਰਸ਼ਰਨ ਦੀਪ ਕੌਰ, ਅਮਨਦੀਪ ਅਤੇ ਵੱਡੀ ਗਿਣਤੀ ਵਿਚ ਮੁਲਾਜ਼ਮ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਪੋਰਟ ਆਊਟਸੋਰਸਡ ਤਾਲਮੇਲ ਕਮੇਟੀ ਠੇਕਾ ਕਰਮਚਾਰੀਆਂ ਨੇ ਦਿੱਤਾ ਧਰਨਾ ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ
Ad Position 24