08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਾਵਰਕਾਮ ਅਤੇ ਟਰਾਂਸਪੋਰਟ ਆਊਟਸੋਰਸਡ ਤਾਲਮੇਲ ਕਮੇਟੀ ਠੇਕਾ ਕਰਮਚਾਰੀਆਂ ਨੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 12-06-2026
ਪਾਤੜਾਂ, 11 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪਾਤੜਾਂ ਇਲਾਕੇ ਦੇ ਠੇਕਾ ਕਰਮਚਾਰੀਆਂ ਵਲੋਂ ਬਿਜਲੀ ਗਰਿੱਡ ਪਾਤੜਾਂ ਵਿਖੇ ਧਰਨਾ ਦਿੱਤਾ ਗਿਆ | ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੌਰਾਨ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖੇ ਜਾਣ ਦਾ ਐਲਾਨ ਕੀਤਾ ਗਿਆ | ਤਾਲਮੇਲ ਕਮੇਟੀ ਦੇ ਸਰਕਲ ਪ੍ਰਧਾਨ ਸਤਿਗੁਰੂ ਸਿੰਘ, ਗੁਰਮੁਖ ਸਿੰਘ, ਮਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਧਰਮਿੰਦਰ ਸਿੰਘ ਅਮਨ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਸਮੁੱਚੇ ਫ਼ੀਲਡ ਵਿਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਕਰਮਚਾਰੀ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਵੱਖ-ਵੱਖ ਪੋਸਟਾਂ 'ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਆਗੂਆਂ ਨੇ ਕਿਹਾ ਕਿ ਵਿਭਾਗ ਵਿਚ ਪੱਕਾ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈਕੇ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਵਲੋਂ 28 ਮਈ 2026 ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿਚ ਚੋਣ ਜ਼ਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਬਣੀਆਂ ਸਹਿਮਤੀਆਂ ਤੋਂ ਭੱਜ ਰਹੀ ਹੈ | ਜਿਸ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਕਰਮਚਾਰੀਆਂ ਵਲੋਂ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਫ਼ੈਸਲੇ ਤਹਿਤ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ ਅਤੇ ਜਦੋਂ ਤੱਕ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੌਣ ਕਲਾਂ ਵਿਖੇ ਚੱਲ ਰਹੇ ਟਾਇਰ ਫ਼ੈਕਟਰੀ ਵਿਰੁੱਧ ਸੰਘਰਸ਼ ਨੂੰ ਮਿਸਲ ਸਤਲੁਜ ਨੇ ਦਿੱਤਾ ਸਮਰਥਨ ਅਗਲੀ ਖ਼ਬਰ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬੀ 'ਵਰਸਿਟੀ ਦੇ ਗੈਰ-ਅਧਿਆਪਨ ਕਰਮਚਾਰੀਆਂ ਦੀ ਮੀਟਿੰਗ ਹੋਈ
Ad Position 24