07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਦੌਣ ਕਲਾਂ ਵਿਖੇ ਚੱਲ ਰਹੇ ਟਾਇਰ ਫ਼ੈਕਟਰੀ ਵਿਰੁੱਧ ਸੰਘਰਸ਼ ਨੂੰ ਮਿਸਲ ਸਤਲੁਜ ਨੇ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 12-06-2026
ਬਹਾਦਰਗੜ੍ਹ, 11 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਦੌਣ ਕਲਾਂ ਵਿਖੇ ਚੱਲ ਰਹੇ ਟਾਇਰ ਫ਼ੈਕਟਰੀ ਵਿਰੋਧੀ ਸੰਘਰਸ਼ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਦੀ ਅਗਵਾਈ ਹੇਠ ਜਥੇਬੰਦੀ ਦੇ ਕਾਰਕੁਨਾਂ ਨੇ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਪ੍ਰਭਾਵਿਤ ਲੋਕਾਂ ਨਾਲ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਇਹ ਸਪਸ਼ਟ ਕੀਤਾ ਕਿ ਲੋਕ ਦੇ ਵਡੇਰੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਟਾਇਰ ਫ਼ੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ | ਪੰਚਾਇਤਾਂ ਦਾ ਮੰਨਣਾ ਹੈ ਕਿ ਫ਼ੈਕਟਰੀ ਦੀ ਕਾਰਗੁਜ਼ਾਰੀ ਕਾਰਨ ਇਲਾਕੇ ਦੇ ਲੋਕਾਂ, ਪਸ਼ੂਧਨ ਅਤੇ ਖੇਤੀਬਾੜੀ ਨੂੰ ਗੰਭੀਰ ਨੁਕਸਾਨ ਪਹੁੰਚ ਰਿਹਾ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਫ਼ੈਕਟਰੀ ਵਿਚ ਟਾਇਰਾਂ ਦੀ ਰੀਸਾਈਕਲਿੰਗ ਦੌਰਾਨ ਨਿਕਲਣ ਵਾਲਾ ਧੂੰਆਂ ਅਤੇ ਪ੍ਰਦੂਸ਼ਣ ਲੋਕਾਂ ਲਈ ਸਿਹਤ ਸੰਬੰਧੀ ਵੱਡਾ ਖ਼ਤਰਾ ਬਣ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਵਸਨੀਕਾਂ ਨੂੰ ਅਸਥਮਾ ਅਤੇ ਸਾਹ ਨਾਲ ਜੁੜੀਆਂ ਹੋਰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ੈਕਟਰੀ ਤੋਂ ਨਿਕਲਣ ਵਾਲੀ ਕਾਲਖ ਕਾਰਨ ਕਣਕ ਅਤੇ ਹੋਰ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਬੀਬੀ ਛੀਨਾ ਨੇ ਕਿਹਾ ਕਿ ਫ਼ੈਕਟਰੀ ਵਿੱਚ ਪ੍ਰਦੂਸ਼ਣ ਰੋਕਣ ਲਈ ਲੋੜੀਂਦਾ ਟਰੀਟਮੈਂਟ ਪਲਾਂਟ ਮੌਜੂਦ ਨਹੀਂ ਹੈ ਅਤੇ ਰੀਸਾਈਕਲਿੰਗ ਪ੍ਰਕਿਰਿਆ ਦੌਰਾਨ ਫੈਲਣ ਵਾਲੀ ਬਦਬੂ ਨਾਲ ਆਲੇ ਦੁਆਲੇ ਦੇ ਇਲਾਕਿਆਂ ਦੇ ਲੋਕਾਂ ਦਾ ਜੀਵਨ ਦੁੱਭਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਲੋਕਾਂ ਵਲੋਂ ਪ੍ਰਸ਼ਾਸਨ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਅਜੇ ਤੱਕ ਪ੍ਰਸ਼ਾਸਨ ਵਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਲੋਕਾਂ ਇਸ ਸਮੱਸਿਆ ਨੂੰ ਅਣਡਿੱਠਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਸਵਿੰਦਰ ਕੌਰ, ਹਰਜੀਤ ਕੌਰ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਪ੍ਰਦੀਪ ਕੁਮਾਰ ਪਰਵਾਨਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਮੱਟੂ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਹਾਇਕ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਾਵਰਕਾਮ ਅਤੇ ਟਰਾਂਸਪੋਰਟ ਆਊਟਸੋਰਸਡ ਤਾਲਮੇਲ ਕਮੇਟੀ ਠੇਕਾ ਕਰਮਚਾਰੀਆਂ ਨੇ ਦਿੱਤਾ ਧਰਨਾ
Ad Position 24