07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਝੋਨੇ 'ਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ- ਮੁੱਖ ਖੇਤੀਬਾੜੀ ਅਫਸਰ

Ad Position 21
No active advertisement
ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ¢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ¢ ਉਨ੍ਹਾਂ ਦੱਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮÏਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ¢ ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ¢ ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇਕ-ਤਿਹਾਈ ਰਹਿ ਜਾਂਦੀ ਹੈ¢ ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ¢ ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ¢ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝÏਨੇ ਦੀ ਫਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ¢ ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗ੍ਹਾ ਕੇ ਰੱਖੋ¢ ਜੇਕਰ ਟਿੱਡੇ ਦੀ ਆਮਦ ਨਜਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ¢ ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ¢ ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ¢ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (70092-27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (73070-59201) ਅਤੇ ਬਲਾਕ ਘਨÏਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸਪੰਰਕ ਕਰ ਸਕਦੇ ਹਨ¢
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੂੰ ਸਮਾਣਾ ਦਾ ਹਲਕਾ ਆਬਜ਼ਰਵਰ ਕੀਤਾ ਨਿਯੁਕਤ ਅਗਲੀ ਖ਼ਬਰ ਚੀਕਾ ਰੋਡ 'ਤੇ ਫ਼ਰਮ 'ਚ ਚੋਰੀ, ਲੱਖਾਂ ਦਾ ਸਾਮਾਨ ਲੈ ਉੱਡੇ ਚੋਰ
Ad Position 24