07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੂੰ ਸਮਾਣਾ ਦਾ ਹਲਕਾ ਆਬਜ਼ਰਵਰ ਕੀਤਾ ਨਿਯੁਕਤ

Ad Position 21
No active advertisement
ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ ਸਿਆਸਤ 'ਚ ਸੰਗਠਨਕ ਤੌਰ 'ਤੇ ਆਪਣੀ ਪਕੜ ਮਜ਼ਬੂਤ ਕਰਨ ਲਈ ਸ੍ਰੋਮਣੀ ਅਕਾਲੀ ਦਲ ਵਲੋਂ ਇਕ ਅਹਿਮ ਕਦਮ ਚੁੱਕਿਆ ਗਿਆ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ ਨੂੰ ਹਲਕਾ ਸਮਾਣਾ ਦਾ ਆਬਜ਼ਰਵਰ ਨਿਯੁਕਤ ਕਰਕੇ ਪਾਰਟੀ ਅੰਦਰ ਉਨ੍ਹਾਂ 'ਤੇ ਵਿਸ਼ਵਾਸ ਜਤਾਇਆ ਹੈ | ਪਾਰਟੀ ਦੇ ਜਾਣਕਾਰਾਂ ਅਨੁਸਾਰ ਇਹ ਨਿਯੁਕਤੀ ਆਉਣ ਵਾਲੀਆਂ ਰਾਜਨੀਤਿਕ ਸਰਗਰਮੀਆਂ ਅਤੇ ਚੋਣੀ ਤਿਆਰੀਆਂ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਹੈ ਤਾਂ ਜੋ ਹਲਕਾ ਸਮਾਣਾ ਵਿਚ ਪਾਰਟੀ ਦੀ ਜਿੱਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਪਿਛਲੇ ਕਈ ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਸੰਗਠਨਕ ਕੰਮਕਾਜ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ | ਇਸ ਨਿਯੁਕਤੀ ਨਾਲ ਪਟਿਆਲਾ ਅਤੇ ਸਮਾਦਾ ਦੋਹਾਂ ਹਲਕਿਆਂ ਵਿਚ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦਿਖਾਈ ਦਿੱਤੀ | ਕਈ ਆਗੂਆਂ ਨੇ ਇਸ ਨੂੰ ਪਾਰਟੀ ਵਲੋਂ ਨਿਸ਼ਠਾਵਾਨ ਵਰਕਰਾਂ ਦੀ ਕਦਰ ਵਜੋਂ ਵੇਖਿਆ ਹੈ | ਇਸ ਮੌਕੇ ਸਮਾਣਾ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਉ ਸਮੇਤ ਸਾਰੇ ਆਗੂਆਂ ਨੇ ਉਨ੍ਹਾਂ ਮੁਬਾਰਕਬਾਦ ਦਿੱਤੀ | ਆਪਣੀ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੇ ਇਸ ਵਿਸ਼ਵਾਸ 'ਤੇ ਖਰੇ ਉੱਤਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ | ਉਨ੍ਹਾਂ ਨੇ ਕਿਹਾ ਕਿ ਹਲਕਾ ਸਮਾਣਾ ਵਿਚ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਵਰਕਰਾਂ ਨੂੰ ਨਾਲ ਲੈ ਕੇ ਮਜ਼ਬੂਤ ਸੰਗਠਨ ਖੜ੍ਹਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਸ਼ਹਿਰੀ ਵਿਕਾਸ ਕਰਨਗੇ ਜਾਂਚ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਝੋਨੇ 'ਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ- ਮੁੱਖ ਖੇਤੀਬਾੜੀ ਅਫਸਰ
Ad Position 24
No active advertisement