07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਫੈਡਰੇਸ਼ਨ ਪੰਜਾਬ ਦੀ ਸਾਲਾਨਾ ਜਨਰਲ ਬਾਡੀ ਦੀ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਮਾਡਲ ਟਾਊਨ ਵਿਖੇ ਕੀਤੀ ਗਈ | ਜਿਸ ਦੀ ਪ੍ਰਧਾਨਗੀ ਪੰਜਾਬ ਫੈਡਰੇਸ਼ਨ ਦੇ ਲਾਈਫ਼ ਚੇਅਰਮੈਨ ਐਸ.ਪੀ. ਕਰਕਰਾ, ਆਈ.ਏ.ਐਸ. ਦੀ ਦੇਖ-ਰੇਖ ਵਿਚ ਹੋਈ | ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਰਾਜ ਕੁਮਾਰ ਕੱਕੜ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ 20 ਤੋਂ ਵੱਧ ਸ਼ਹਿਰਾਂ ਅਤੇ ਕਸਬਿਆਂ ਦੀਆਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ, ਮੀਤ ਪ੍ਰਧਾਨ ਅਤੇ ਸਕੱਤਰਾਂ ਨੇ ਭਾਗ ਲਿਆ | ਪਟਿਆਲਾ ਐਸੋਸੀਏਸ਼ਨ ਦੇ ਪ੍ਰਧਾਨ ਐਸ.ਪੀ. ਕੌਲ ਨੇ ਆਏ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ | ਵਿੱਤ ਸਕੱਤਰ ਸੁਰਿੰਦਰ ਕੁਮਾਰ ਗੋਇਲ ਨੇ ਇਕਾਈਆਂ ਵੱਲ ਬਕਾਇਆ ਰਾਸ਼ੀ ਬਾਰੇ ਦੱਸਿਆ | ਰਾਜ ਕੁਮਾਰ ਕੱਕੜ, ਪ੍ਰਧਾਨ ਨੂੰ ਪਿਛਲੇ ਦੋ ਸਾਲਾਂ ਦੇ ਦੌਰਾਨ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਉਨ੍ਹਾਂ ਦੀ ਪ੍ਰਸੰਸਾ ਕੀਤੀ ਗਈ ਅਤੇ ਉਨ੍ਹਾਂ ਦੇ ਕਾਰਜਕਾਲ ਵਿਚ ਦੋ ਸਾਲ ਦਾ ਵਾਧਾ ਕਰਕੇ ਇਸ ਨੂੰ 2028 ਤੱਕ ਮਨਜ਼ੂਰ ਕੀਤਾ ਗਿਆ | ਸਾਰੀਆਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਨੂੰ ਸਲਾਹ ਦਿੱਤੀ ਗਈ ਕਿ 15 ਜੂਨ ਨੂੰ 'ਅੰਤਰਰਾਸ਼ਟਰੀ ਐਲਡਰਜ਼ ਅਬਿਊਜ ਅਵੇਅਰਨੈੱਸ ਡੇ' ਆਪਣੇ ਆਪਣੇ ਜ਼ਿਲ੍ਹੇ ਦੀ ਐਡਮਨਿਸਟਰੇਸ਼ਨ ਨਾਲ ਮਿਲ ਕੇ ਵੱਡੇ ਪੱਧਰ 'ਤੇ ਮਨਾਇਆ ਜਾਵੇ ਤਾਂ ਕਿ ਲੋਕਾਂ ਨੂੰ ਬਜ਼ੁਰਗਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਜਾਗਰੂਕ ਕੀਤਾ ਜਾਵੇ | ਸਕੱਤਰ ਜਨਰਲ ਜੋਗਿੰਦਰ ਸਿੰਘ ਮਦਾਨ ਨੇ ਸਾਲਾਨਾ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ | ਰੋਪੜ ਇਕਾਈ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ, ਬਰਨਾਲਾ ਦੇ ਪ੍ਰਧਾਨ ਗਿਆਨ ਚੰਦ ਗੋਇਲ, ਮਾਨਸਾ ਦੇ ਨਵੇਂ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਵੀ ਆਪਣੀਆਂ ਇਕਾਈਆਂ ਦੀ ਰਿਪੋਰਟ ਦੇ ਨਾਲ ਨਵੇਂ ਸੁਝਾਅ ਦਿੱਤੇ ਗਏ | ਗੁਰਦੀਪ ਸਿੰਘ ਭੋਗਲ ਸੀਨੀਅਰ ਵਾਈਸ ਪ੍ਰਧਾਨ ਨੇ ਵੱਖ-ਵੱਖ ਸਮਸਿਆਵਾਂ ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਰੱਖੜਾ ਸਮਰਥਕਾਂ ਨੇ ਖੋਲਿ੍ਹਆ 'ਰੱਖੜਾ ਫੈਨ ਕਲੱਬ' ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਸਾਧੂ ਸਿੰਘ ਖਲੋਰ ਖ਼ਾਲਸਾ ਕਾਲਜ ਪਟਿਆਲਾ ਦੇ ਮੈਂਬਰ ਸਕੱਤਰ ਨਿਯੁਕਤ
Ad Position 24
No active advertisement