ਸਮਾਣਾ, 11 ਜੂਨ (ਹਰਵਿੰਦਰ ਸਿੰਘ ਟੋਨੀ)-ਦਹਾਕਿਆਂ ਤੋਂ ਰੱਖੜਾ ਪਰਿਵਾਰ ਨਾਲ ਚਲਦੇ ਆ ਰਹੇ ਉਨ੍ਹਾਂ ਦੇ ਕੱਟੜ ਸਮਰਥਕ ਦਿਲਬਾਗ ਸਿੰਘ ਧਨੌਰੀ ਵਲੋਂ ਅੱਜ ਆਪਣੇ ਸਾਥੀਆਂ ਨੂੰ ਨਾਲ ਲੈ ਕੇ 'ਰੱਖੜਾ ਫੈਨ ਕਲੱਬ' ਨਾਮੀ ਦਫ਼ਤਰ ਖੋਲਿਆ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਉੱਘੇ ਸਮਾਜ ਸੇਵੀ ਚਰਨਜੀਤ ਸਿੰਘ ਰੱਖੜਾ ਤੇ ਸੁਖੀ ਰੱਖੜਾ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਨਿੱਜੀ ਪੈਲੇਸ 'ਚ ਸਨਮਾਨਿਤ ਕਰਨ ਉਪਰੰਤ 'ਰੱਖੜਾ ਫੈਨ ਕਲੱਬ' ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਦਿਲਬਾਗ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਇਹ ਦਫ਼ਤਰ ਖੋਲਿਆ ਗਿਆ ਹੈ | ਉਨ੍ਹਾਂ ਆਖਿਆ ਕੇ ਸੁਰਜੀਤ ਸਿੰਘ ਰੱਖੜਾ ਵਲੋਂ 'ਆਪ' 'ਚ ਸ਼ਾਮਿਲ ਹੁੰਦਿਆਂ ਹੀ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਗਈ ਹੈ | ਜਿਸ ਨੂੰ ਦੇਖਦਿਆਂ ਜਾਪਦਾ ਹੈ ਕਿ ਹਲਕੇ ਦੇ ਲੋਕ ਸ. ਰੱਖੜਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰਵਾਉਣਗੇ ਅਤੇ ਸੂਬੇ 'ਚ 'ਆਪ' ਦੀ ਸਰਕਾਰ ਬਣੇਗੀ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ, ਅਸ਼ੋਕ ਮੋਦ ਗਿੱਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸ਼ੇਖੋ, ਗੁਰਦਿਆਲ ਸਿੰਘ ਰੰਧਾਵਾ, ਰਜੇਸ਼ ਕੁਮਾਰ ਕਾਲਾ, ਜਸਪਾਲ ਸਿੰਘ ਕਲਿਆਣ ਮੌਜੂਦ ਸਨ |